Amritsar News: NDPS ਐਕਟ ਦੇ ਮੁਲਜ਼ਮ ਘਰ ਛਾਪਾ ਮਾਰਨ ਗਈ ਪੁਲਿਸ ਨਾਲ ਹੱਥੋਪਾਈ, ਗੁੰਡਾਗਰਦੀ ਕਰਨ ਦੇ ਇਲਜ਼ਾਮ
Punjab Police: ਪਰਿਵਾਰ ਵਾਲਿਆਂ ਨੇ ਪੁਲੀਸ ’ਤੇ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਦੋਸ਼ ਲਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਬਿਨਾਂ ਕਿਸੇ ਕੇਸ ਦੇ ਉਨ੍ਹਾਂ ਨੂੰ ਜ਼ਬਰਦਸਤੀ ਥਾਣੇ ਲਿਜਾਣ ਦੀ ਕੋਸ਼ਿਸ਼ ਕੀਤੀ।
Amritsar News: ਤਰਨਤਾਰਨ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਕੇਸ ਵਿੱਚ ਲੋੜੀਂਦੇ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਵਿਚਾਲੇ ਹੱਥੋਪਾਈ ਹੋ ਗਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਸ ਮੌਕੇ ਪਰਿਵਾਰ ਵਾਲਿਆਂ ਨੇ ਪੁਲੀਸ ’ਤੇ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਦੋਸ਼ ਲਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਬਿਨਾਂ ਕਿਸੇ ਕੇਸ ਦੇ ਉਨ੍ਹਾਂ ਨੂੰ ਜ਼ਬਰਦਸਤੀ ਥਾਣੇ ਲਿਜਾਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: Warning 2: ਗਿੱਪੀ ਗਰੇਵਾਲ-ਪ੍ਰਿੰਸ ਕੰਵਲਜੀਤ ਸਿੰਘ ਦੀ ਫਿਲਮ 'ਵਾਰਨਿੰਗ 2' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋਵੇਗੀ ਰਿਲੀਜ਼
ਪੁਲਿਸ ਨੇ ਇਲਜ਼ਾਮਾਂ ਤੋਂ ਕੀਤਾ ਇਨਕਾਰ
ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਮੁਖੀ ਬਲਜੀਤ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਬਲਜੀਤ ਕੌਰ ਨੇ ਉਕਤ ਪਰਿਵਾਰ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਉਕਤ ਪਰਿਵਾਰ ਦੇ ਮੈਂਬਰ ਨਵਜੋਤ ਸਿੰਘ ਹੀਰਾ, ਜਿਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਲਈ ਅਦਾਲਤ ਦਾ ਨੋਟਿਸ ਦੇਣ ਲਈ ਪੁਲਿਸ ਉਨ੍ਹਾਂ ਦੇ ਘਰ ਗਈ ਸੀ। ਇਸ ਦੌਰਾਨ ਉਕਤ ਪਰਿਵਾਰ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ। ਇਸ ਸਬੰਧੀ ਪੁਲਿਸ ਨੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Dharmendra: ਪੰਜਾਬੀ ਫਿਲਮਾਂ ਦੇ ਸਟਾਰ ਸੀ ਧਰਮਿੰਦਰ ਦੇ ਭਰਾ ਵਰਿੰਦਰ ਦਿਓਲ, ਸੈੱਟ 'ਤੇ ਐਕਟਰ ਦਾ ਬੇਰਹਿਮੀ ਨਾਲ ਹੋਇਆ ਸੀ ਕਤਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ