Amritsar News: ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਆ ਗਈ ਹੈ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ’ਤੇ ਲਕਸ਼ਮੀ ਤੇ ਗਣੇਸ਼ ਦੀਆਂ ਤਸਵੀਰਾਂ ਲਗਾਉਣ ਦੇ ਮਾਮਲੇ ਉੱਪਰ ਹਵਾਰਾ ਕਮੇਟੀ ਨੇ ਤਿੱਖਾ ਹਮਲਾ ਬੋਲਿਆ ਹੈ। ਹਵਾਰਾ ਕਮੇਟੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਤੇ ‘ਆਪ’ ਹਿੰਦੂ ਰਾਸ਼ਟਰ ਬਣਾਉਣ ਦੇ ਮੁੱਦੇ ’ਤੇ ਦੋਵੇਂ ਭਾਈਵਾਲ ਹਨ।


ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ’ਤੇ ਲਕਸ਼ਮੀ ਤੇ ਗਣੇਸ਼ ਦੀਆਂ ਤਸਵੀਰਾਂ ਲਗਾਉਣ ਦੀ ਵਕਾਲਤ ਬਾਰੇ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਕਿਹਾ ਕਿ ‘ਆਪ’, ਭਾਜਪਾ ਦਾ ਹਿੰਦੂ ਰਾਸ਼ਟਰ ਦਾ ਏਜੰਡਾ ਲਾਗੂ ਕਰਨ ਵਿੱਚ ਸਹਾਇਕ ਦੀ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਸਪੱਸ਼ਟ ਹੈ ਕਿ ਘੱਟ ਗਿਣਤੀਆਂ ਵਿਸ਼ੇਸ਼ ਤੌਰ ’ਤੇ ਸਿੱਖਾਂ ਪ੍ਰਤੀ ਕੇਜਰੀਵਾਲ ਤੇ ਮੋਦੀ ਦੀ ਸੋਚ ਇਕ ਹੈ।


ਹਵਾਰਾ ਕਮੇਟੀ ਨੇ ਕਿਹਾ ਕਿ ਸਿੱਖ ਸਮੱਸਿਆਵਾਂ ਦਾ ਹੱਲ ਕਾਂਗਰਸ, ‘ਆਪ’ ਤੇ ਭਾਜਪਾ ਕੋਲ ਨਹੀਂ ਹੈ। ਇਨ੍ਹਾਂ ਦਾ ਪੰਜਾਬ ਤੇ ਸਿੱਖਾਂ ਪ੍ਰਤੀ ਨਜ਼ਰੀਆ ਇੱਕੋ ਜਿਹਾ ਹੈ।  ਭਾਰਤੀ ਕਰੰਸੀ ’ਤੇ ਲੱਛਮੀ ਤੇ ਭਗਵਾਨ ਗਣੇਸ਼ ਦੀ ਤਸਵੀਰ ਲਾਉਣ ਲਈ ਕੇਜਰੀਵਾਲ ਦੀ ਹਮਾਇਤ ਕਰਨ ਵਾਲੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਵੱਲੋਂ ਇਹ ਬਿਆਨ ਸਿੱਖ ਸਿਧਾਂਤ ਅਤੇ ਦੀਵਾਨ ਦੇ ਸੰਵਿਧਾਨ ਦੇ ਉਲਟ ਹੈ।


ਇਹ ਵੀ ਪੜ੍ਹੋ: Viral Video: ਦੋਸਤ ਨਾਲ ਕੀਤਾ ਦਰਦਨਾਕ ਪ੍ਰੈਂਕ, ਯੂਜ਼ਰਸ ਨੇ ਕਿਹਾ- ਅਜਿਹਾ ਦੋਸਤ ਕਿਸੇ ਨੂੰ ਨਹੀਂ ਮਿਲਣਾ ਚਾਹੀਦਾ


ਇਸ ਲਈ ਉਨ੍ਹਾਂ ਨੂੰ ਦੀਵਾਨ ਦਾ ਪ੍ਰਧਾਨ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਡਾ. ਨਿੱਝਰ ਨੂੰ ਸਵਾਲ ਕੀਤਾ ਕਿ ਕੀ ਕਦੇ ਉਨ੍ਹਾਂ ਨੇ ਕੇਜਰੀਵਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲ ਕਰਨ ਤੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਜ਼ੋਰ ਪਾ ਕੇ ਗੱਲ ਕੀਤੀ ਹੈ?


ਇਹ ਵੀ ਪੜ੍ਹੋ: Punjab News: ਪੰਜਾਬ ਅੰਦਰ ਜੁਗਾੜੂ ਰੇਹੜੀਆਂ 'ਤੇ ਲੱਗੇਗੀ ਬ੍ਰੇਕ? ਭਗਵੰਤ ਮਾਨ ਸਰਕਾਰ ਵੱਲੋਂ ਯੂ-ਟਰਨ ਲੈਣ ਮਗਰੋਂ ਹੁਣ ਮੁੜ ਨਵੀਆਂ ਹਦਾਇਤਾਂ