ਪੜਚੋਲ ਕਰੋ

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਲਈ ਬਣਾਏ ਜਾਣਗੇ ਨਿਯਮ, ਇੱਕ ਜਥੇਦਾਰ, ਇੱਕ ਅਹੁਦਾ ਵੀ ਹੋਵੇਗਾ ਲਾਗੂ, SGPC ਦਾ ਵੱਡਾ ਫ਼ੈਸਲਾ

ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਰੁਖਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਵੀ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।

Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ  ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਹੋਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜਥੇਦਾਰਾਂ ਦੀਆਂ ਇਨ੍ਹਾਂ ਸਤਿਕਾਰਤ ਪਦਵੀਆਂ ’ਤੇ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ਲਾਗੂ ਕੀਤੀ ਜਾਵੇ। ਇਸੇ ਤਹਿਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਪਏ ਅਹੁਦੇ ਵਾਸਤੇ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਹੀ ਨਿਯੁਕਤੀ ਕਰ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਰਹੁਰੀਤਾਂ, ਪਰੰਪਰਾਵਾਂ ਅਤੇ ਇਤਿਹਾਸ ਸਾਡਾ ਮਾਰਗ ਦਰਸ਼ਨ ਹਨ। ਇਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਮੂਹਿਕ ਤੇ ਸੰਗਠਿਤ ਪ੍ਰਭਾਵ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕੌਮ ਨੂੰ ਸਮੇਂ-ਸਮੇਂ ਪੇਸ਼ ਆਉਂਦੀਆਂ ਚੁਣੌਤੀਆਂ ਨਾਲ ਜਥੇਬੰਦਕ ਭਾਵਨਾ ਤਹਿਤ ਨਜਿੱਠਿਆ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਕੌਮ ਦੀਆਂ ਦੁਸ਼ਮਣ ਤਾਕਤਾਂ ਸਿੱਖ ਸੰਸਥਾਵਾਂ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਜੇਕਰ ਕੌਮ ਨੇ ਇੱਕਜੁੱਟਤਾ ਦਾ ਪ੍ਰਭਾਵ ਨਾ ਦਿੱਤਾ ਤਾਂ ਸਿੱਖ ਵਿਰੋਧੀ ਸ਼ਕਤੀਆਂ ਆਪਣੀ ਮਨਸ਼ਾ ਵਿੱਚ ਕਾਮਯਾਬ ਹੁੰਦੀਆਂ ਰਹਿਣਗੀਆਂ। 

ਐਡਵੋਕੇਟ ਧਾਮੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ ’ਤੇ ਸੇਵਾ ਨਿਭਾਉਣ ਵਾਲੇ ਜਥੇਦਾਰ ਸਾਹਿਬਾਨ ਦੀ ਰੁਖਸਤੀ ਇਕ ਸਨਮਾਨਜਨਕ ਢੰਗ ਨਾਲ ਕੀਤੀ ਜਾਇਆ ਕਰੇਗੀ। ਇਹ ਵੀ ਯਤਨ ਕੀਤਾ ਜਾਵੇਗਾ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਸਿੰਘ ਸਾਹਿਬਾਨ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ, ਜਿਸ ਪ੍ਰਤੀ ਉਹ ਸੁਚੇਤ ਵੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਅਸਤੀਫਾ ਦੇਣ ਬਾਅਦ ਸਾਰੀਆਂ ਹੀ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਦੇ ਨਾਲ ਨਾਲ ਸਤਿਕਾਰਤ ਸਿੰਘ ਸਾਹਿਬਾਨ ਨੇ ਸੇਵਾ ਸੰਭਾਲਣ ਦੀ ਪ੍ਰੇਰਣਾ ਕੀਤੀ ਸੀ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ ਅਤੇ ਯਤਨ ਕਰਨਗੇ ਕਿ ਸਾਰਿਆਂ ਸੰਪਰਦਾਵਾਂ ਤੇ ਸੰਸਥਾਵਾਂ ਵੱਲੋਂ ਪ੍ਰਗਟ ਕੀਤੇ ਭਰੋਸੇ ਉੱਤੇ ਖਰਾ ਉਤਰ ਸਕਣ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget