ਪੜਚੋਲ ਕਰੋ

Amritsar: ਗੁਰੂ ਨਗਰੀ ਦੇ ਸੁੰਦਰੀਕਰਨ ਲਈ 6.81 ਕਰੋੜ ਖ਼ਰਚੇਗੀ ਪੰਜਾਬ ਸਰਕਾਰ-ਨਿੱਜਰ

ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

Amritsar News: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। 

ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ 'ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ 'ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget