(Source: ECI/ABP News)
Amritsar News: ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
ਅਪ੍ਰੈਲ 2024 ਵਿੱਚ ਜਥਾ ਜਾਵੇਗਾ ਪਾਕਿਸਤਾਨ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।
30 ਦਸੰਬਰ ਤੱਕ ਸ਼ਰਧਾਲੂ ਆਪਣੇ ਪਾਸਪੋਰਟ ਕਰਵਾ ਦੇਣ ਜਮ੍ਹਾ
ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
