ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਾਈ ਪਿੰਦਰਪਾਲ ਸਿੰਘ ਨੇ ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਦੇਸ਼ ਦੁਨੀਆਂ ਦੀ ਸੰਗਤਾਂ ਅੰਦਰ ਇਨ੍ਹਾਂ ਪ੍ਰਤੀ ਵੱਡਾ ਸਤਿਕਾਰ ਹੈ। ਭਾਈ ਪਿੰਦਰਪਾਲ ਸਿੰਘ ਨੂੰ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਨੇ ਵੀ ਸਨਮਾਨਿਤ ਕੀਤਾ।

Amritsar News: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਹਨ, ਜੋ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਨੂੰ ਭਾਈ ਸਾਹਿਬ ਦੀ ਉਪਾਧੀ ਇਨ੍ਹਾਂ ਦੀਆਂ ਸੇਵਾਵਾਂ ਦੀ ਪ੍ਰਵਾਨਗੀ ’ਤੇ ਮੋਹਰ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਗਾਤਾਰ 11 ਦਿਨ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜ ਕੇ ਗੁਰੂ ਦੀ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਅਰਦਾਸ ਹੈ ਕਿ ਇਹ ਇਸੇ ਤਰ੍ਹਾਂ ਸਿੱਖ ਕੌਮ ਦੀ ਸੇਵਾ ਕਰਦੇ ਰਹਿਣ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦੀਆਂ ਧਰਮ ਪ੍ਰਚਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਅਗਲੇ ਸਾਲ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਬੰਦੀ ਛੋੜ ਦਿਵਸ (ਦੀਵਾਲੀ) ਤੱਕ ਕਥਾ ਸੇਵਾਵਾਂ ਨਿਭਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਨੇ ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਦੇਸ਼ ਦੁਨੀਆਂ ਦੀ ਸੰਗਤਾਂ ਅੰਦਰ ਇਨ੍ਹਾਂ ਪ੍ਰਤੀ ਵੱਡਾ ਸਤਿਕਾਰ ਹੈ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੂੰ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਸੰਗਤਾਂ ਨੇ ਵੀ ਸਨਮਾਨਿਤ ਕੀਤਾ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget