ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ  ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। 

ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਸੀ।  ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget