ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜੇ ਜੇਲ ਵਾਰਡਰ ਤੇ ਨਿੱਜੀ ਬੱਸ ਦਾ ਹਾਕਰ ਕਾਬੂ

ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਪ੍ਰਾਈਵੇਟ ਬੱਸਾਂ ਵਾਲਿਆ ਪਾਸੋਂ ਰਿਸ਼ਵਤ ਇੱਕਠੀ ਕਰਨ ਦੇ ਦੋਸ਼ ਸਬੰਧੀ ਦਰਜ ਕੇਸ ਵਿੱਚ ਭਗੌੜਾ ਸੀ।

ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਭਗੌੜੇ ਚਲੇ ਆ ਰਹੇ ਕੇਂਦਰੀ ਜੇਲ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ (ਨੰਬਰ 4611) ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੇ ਉਕਤ ਜੇਲ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਦੀ ਬ੍ਰਾਮਦਗੀ ਉਪਰੰਤ ਉਸ ਖਿਲਾਫ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਨ ਦੇ ਦਰਜ ਮੁਕੱਦਮੇ ਵਿੱਚ ਭਗੌੜਾ ਸੀ।

ਉੱਧਰ ਇੱਕ ਵੱਖਰੇ ਕੇਸ ਵਿੱਚ ਬੱਸ ਅੱਡਾ ਜਲੰਧਰ ਵਿਖੇ ਨਿੱਜੀ ਬੱਸ ਦੇ ਹਾਕਰ ਜਸਬੀਰ ਸਿੰਘ ਵਾਸੀ ਪਿੰਡ ਕੁਰੇਸ਼ੀਆ ਜਿਲਾ ਜਲੰਧਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜੋ ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਪ੍ਰਾਈਵੇਟ ਬੱਸਾਂ ਵਾਲਿਆ ਪਾਸੋਂ ਰਿਸ਼ਵਤ ਇੱਕਠੀ ਕਰਨ ਦੇ ਦੋਸ਼ ਸਬੰਧੀ ਦਰਜ ਕੇਸ ਵਿੱਚ ਭਗੌੜਾ ਸੀ।
 
ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਾਰਡਰ ਹਰਪ੍ਰੀਤ ਸਿੰਘ ਵਾਸੀ ਪਿੰਡ ਵੈਰੋਵਾਲ ਦਾਰਾਪੁਰ, ਜਿਲਾ ਤਰਨਤਾਰਨ ਉਪਰ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਬ੍ਰਾਮਦ ਕਰਨ ਬਦਲੇ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਲੱਗੇ ਸਨ। 
 
ਉਨਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪਹਿਲਾਂ ਹੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 42, 52-ਏ ਜੇਲ ਕਾਨੂੰਨ ਦੇ ਤਹਿਤ ਐਫ.ਆਈ.ਆਰ ਨੰਬਰ 152, ਮਿਤੀ 07-04-2022 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਸੀ ਅਤੇ ਇਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਰਾਵਾਂ ਲੱਗੀਆਂ ਹੋਣ ਕਰਕੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੂੰ ਤਬਦੀਲ ਕੀਤਾ ਗਿਆ ਸੀ। ਉਕਤ ਮੁਲਜ਼ਮ ਦੀ ਗਿ੍ਰਫਤਾਰੀ ਉਪਰੰਤ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮ ਅਤੇ ਪ੍ਰਾਈਵੇਟ ਵਿਅਕਤੀਆਂ ਉਪਰ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲਕੇ ਰੋਜਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਸਨ। ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ 120-ਬੀ ਆਈ.ਪੀ.ਸੀ ਤਹਿਤ ਐਫ.ਆਈ.ਆਰ ਨੰਬਰ 05, ਮਿਤੀ 30.04.2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਜਸਬੀਰ ਸਿੰਘ ਨੂੰ ਬੱਸ ਅੱਡਾ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget