Amritsar news: ਅੰਮ੍ਰਿਤਸਰ ਵਿੱਚ ਚੋਰਾਂ ਵਲੋਂ ਰਾਤ ਵੇਲੇ ਸਰਕਾਰੀ RTO ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਚੋਰ ਏਸੀ ਅਤੇ ਵਾਇਰਿੰਗ ਦੀ ਤਾਰਾਂ ਚੋਰੀ ਕਰਕੇ ਲੈ ਗਏ ਹਨ ਜਿਸ ਕਰਕੇ ਦਫ਼ਤਰ ਵਿੱਚ ਬਿਜਲੀ ਨਹੀਂ ਆ ਰਹੀ ਹੈ। ਇਸ ਕਰਕੇ ਉੱਥੇ ਕੰਮ ਕਰਵਾਉਣ ਆ ਰਹੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਲੋਕਾਂ ਦੀ ਅੱਜ ਦੀ ਅਪਾਇੰਟਮੈਂਟ ਸੀ, ਉਨ੍ਹਾਂ ਨੂੰ ਵੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਕੰਮ ਕਰਵਾਉਣ ਆ ਰਹੇ ਲੋਕਾਂ ਨੂੰ ਪਰਤਣਾ ਪੈ ਰਿਹਾ ਵਾਪਸ
ਉੱਥੇ ਹੀ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰ ਹੀ ਵਿਚ ਚੋਰੀ ਹੋਣ ਲੱਗ ਜਾਵੇ ਤਾਂ ਆਮ ਲੋਕਾ ਦਾ ਕੀ ਹੋਵੇਗਾ। ਦਫ਼ਤਰ ਵਿਚ ਚੋਰੀ ਹੋ ਜਾਣ ਕਾਰਨ ਦਫ਼ਤਰ ਵਿਚ ਸਾਰਾ ਕੰਮ ਬੰਦ ਕਰ ਦਿੱਤਾ ਗਿਆ ਹੈ। ਜਦੋਂ ਲੋਕ ਅੱਤ ਦੀ ਗਰਮੀ ਵਿੱਚ ਆਪਣਾ ਕੰਮ ਕਰਵਾਉਣ ਲਈ ਆ ਰਹੇ ਹਨ, ਤਾਂ ਉਨ੍ਹਾਂ ਨੂੰ ਉੱਥੇ ਕੁਝ ਹੋਰ ਹੀ ਦੇਖਣ ਨੂੰ ਮਿਲ ਰਿਹਾ ਹੈ।
20-25 ਹਜ਼ਾਰ ਦਾ ਹੋਇਆ ਨੁਕਸਾਨ
ਜਾਣਕਾਰੀ ਮੁਤਾਬਕ ਰਾਤ ਵੇਲੇ ਦਫ਼ਤਰ ਵਿੱਚ ਕੋਈ ਵੀ ਸਿਕਿਊਰਿਟੀ ਗਾਰਡ ਮੌਜੂਦ ਨਹੀਂ ਸੀ। ਇਸ ਦੇ ਨਾਲ ਹੀ 20-25 ਹਜ਼ਾਰ ਦਾ ਨੁਕਸਾਨ ਹੋ ਗਿਆ ਹੈ। ਪੁਲਿਸ ਅਧਿਕਾਰੀ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਦੱਸਿਆ ਕਿ ਰਾਤ ਨੂੰ ਚੋਰ ਬਿਜਲੀ ਦੀਆਂ ਤਾਰਾਂ ਤੇ AC ਚੋਰੀ ਕਰਕੇ ਲੈ ਗਏ ਹਨ ਜਿਸ ਕਰਕੇ ਕੰਮ ਬੰਦ ਪਿਆ ਹੈ ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Threat To Indian Diplomat In Canada: ਖਾਲਿਸਤਾਨੀਆਂ ਵੱਲੋਂ ਕੈਨੇਡਾ 'ਚ ਭਾਰਤੀ ਅਧਿਕਾਰੀਆਂ ਨੂੰ ਧਮਕੀ, ਭਾਰਤ ਸਰਕਾਰ ਹੋਈ ਅਲਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।