Amritsar Blast: ਫਿਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਇਆ ਧਮਾਕਾ, ਧਮਾਕੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਕਮਿਸ਼ਨਰ, ਧਮਾਕੇ ਦੀ ਇਹ ਹੈ ਤੀਜੀ ਘਟਨਾ
Amritsar Blast: ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ।
Amritsar Blast: ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।
ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ
ਫਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ। ਦੱਸ ਦਈਏ ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ ਧਮਾਕੇ ਹੋਏ ਸਨ।
ਘਟਨਾ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿਚ ਆ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ 'ਤੇ ਪਹੁੰਚੇ
ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ 'ਉੱਚੀ ਆਵਾਜ਼' ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕਾ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪੁਲਿਸ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ। ਕਿਉਂਕਿ ਇਹ ਧਮਾਕਾ ਇਮਾਰਤ ਦੇ ਪਿਛਲੇ ਹਿੱਸੇ ਵੱਲ ਹੋਇਆ ਹੈ ਤੇ ਇੱਥੇ ਬਹੁਤ ਹਨੇਰਾ। ਟੀਮ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿਛਲੇ ਦਿਨਾਂ ਵਿਚ ਹੋਏ ਧਮਾਕਿਆਂ ਨਾਲ ਸਬੰਧ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ।
#WATCH | Amritsar: Visuals from outside the building of Shri Guru Ramdas Ji Niwas from where suspects were rounded up in the aftermath of a loud sound, that was heard near the Golden Temple, which, as per the police, could be another explosion.#Punjab pic.twitter.com/CXzms3FdYw
— ANI (@ANI) May 10, 2023
#WATCH | Amritsar: A loud sound was heard at around 12.15-12.30 am, there's a possibility that it could be another explosion. It's being verified and is yet to be confirmed. Suspects are being rounded up, probe on: Naunihal Singh, Commissioner of Police#Punjab pic.twitter.com/FzK9eAGT2k
— ANI (@ANI) May 10, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।