ਪੰਜਾਬ ਦੇ ਇਸ ਸ਼ਹਿਰ 'ਚ ਹੋਣ ਵਾਲੀ ਗੇ-Prade ਨੂੰ ਲੈ ਕੇ ਭੱਖਿਆ ਮੁੱਦਾ! ਭੜਕੇ ਨਿਹੰਗ ਸਿੰਘ, ਜ਼ਬਰਦਸਤ ਵਿਰੋਧ, ਕਈ ਸੰਗਠਨਾਂ ਵੱਲੋਂ ਚੇਤਾਵਨੀ
'ਪ੍ਰਾਈਡ ਅੰਮ੍ਰਿਤਸਰ' ਦੇ ਨਾਂ 'ਤੇ ਸਮਲੈਂਗਿਕ ਪਰੇਡ ਦੀ ਘੋਸ਼ਣਾ ਦੇ ਨਾਲ ਪੰਜਾਬ ਦੇ ਵਿੱਚ ਹਾਹਾਕਾਰ ਮੱਚ ਗਈ ਹੈ। ਸੋਸ਼ਲ ਮੀਡੀਆ ਉੱਤੇ ਅਜਿਹੀਆਂ ਕਈ ਵੀਡੀਓਜ਼ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਇਸ ਪਰੇਡ ਦਾ ਵਿਰੋਧ ਕੀਤਾ ਜਾ ਰਿਹਾ ਹੈ।

Amritsar News: 'ਪ੍ਰਾਈਡ ਅੰਮ੍ਰਿਤਸਰ' ਨਾਂਅ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ 27 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਕਾਰਨੀਵਲ ਦੀ ਤਰ੍ਹਾਂ ਸਮਲੈਂਗਿਕ ਪਰੇਡ ਯਾਨੀਕਿ ਗੇ-ਪਰੇਡ ਦਾ ਆਯੋਜਿਤ ਕਰਨ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪਰਮਜੀਤ ਸਿੰਘ ਅਕਾਲੀ ਵੱਲੋਂ ਇਸ ਪਰੇਡ ਦਾ ਵਿਰੋਧ ਕਰਦੇ ਹੋਏ ਦਿੱਤੀ ਚੇਤਾਵਨੀ
ਇਸ ਪਰੇਡ ਦਾ ਵਿਰੋਧ ਕਰਨ ਵਾਲੇ ਪਹਿਲੇ ਸਿੱਖ ਨੇਤਾ ਪਰਮਜੀਤ ਸਿੰਘ ਅਕਾਲੀ ਸਾਹਮਣੇ ਆਏ ਹਨ। ਸਿੱਖ ਨੇਤਾ ਭਾਈ ਪਰਮਜੀਤ ਸਿੰਘ ਅਕਾਲੀ ਨੇ ਵੀਡੀਓ ਸਾਂਝਾ ਕਰਦੇ ਹੋਏ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ "ਅੰਮ੍ਰਿਤਸਰ ਗੁਰੂ ਸਾਹਿਬਾਨਾਂ ਦੀ ਪਵਿੱਤਰ ਧਰਤੀ ਹੈ, ਇਥੇ ਸ੍ਰੀ ਹਰਿਮੰਦਰ ਸਾਹਿਬ ਜੀ ਸੱਚਖੰਡ ਦੀ ਪਵਿੱਤਰ ਧਰਤੀ ਹੈ। ਇੱਥੇ ਇਹ ਪਰੇਡ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦੇਣੀ ਚਾਹੀਦੀ।"
ਪ੍ਰਸ਼ਾਸਨ ਨੂੰ ਰੋਕਣ ਦੀ ਅਪੀਲ
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ 27 ਅਪ੍ਰੈਲ ਨੂੰ ਇਹ ਪਰੇਡ ਰੋਕੀ ਜਾਵੇ, ਨਹੀਂ ਤਾਂ ਉਹ ਖੁਦ ਹੀ ਇਹਨੂੰ ਰੋਕਣ ਲਈ ਮੈਦਾਨ ਵਿੱਚ ਆ ਜਾਣਗੇ। ਪਰੇਡ ਦੇ ਆਯੋਜਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੇ ਤੁਸੀਂ ਪਿਆਰ ਨਾਲ ਅਪੀਲ ਮੰਨਦੇ ਹੋਏ ਪਰੇਡ ਰੋਕ ਲੈਂਦੇ ਹੋ ਤਾਂ ਇਹ ਚੰਗੀ ਗੱਲ ਹੋਵੇਗੀ, ਨਹੀਂ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















