Drugs Recover: ਸਰਹੱਦੀ ਪਿੰਡ ਤੋਂ ਤਿੰਨ ਕਿੱਲੋ ਹੈਰੋਇਨ ਬਰਾਮਦ, BSF ਦੇ ਜਵਾਨਾਂ ਨੇ ਕੀਤੀ ਕਾਰਵਾਈ, ਕਰੋੜਾਂ ‘ਚ ਹੈ ਕੀਮਤ !
Amritsar News: ਬੀਐਸਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਖੇਤ ਵਿੱਚੋਂ ਪੀਲੀ ਸੈਲੋ ਟੇਪ ਵਿੱਚ ਲਪੇਟੇ ਤਿੰਨ ਪੈਕਟ ਬਰਾਮਦ ਹੋਏ।
Amritsar News: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਅਧਿਕਾਰੀਆਂ ਨੇ ਤਿੰਨ ਪੈਕੇਟਾਂ ਵਿੱਚ ਬਰਾਮਦ ਹੋਈ 3.2 ਕਿਲੋ ਹੈਰੋਇਨ ਪੁਲੀਸ ਨੂੰ ਸੌਂਪ ਦਿੱਤੀ ਹੈ। ਫਿਲਹਾਲ ਘਰਿੰਡਾ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
🚨🚨🚨
— BSF PUNJAB FRONTIER (@BSF_Punjab) January 6, 2024
𝟑.𝟐𝟏𝟎𝐊𝐠 𝐇𝐞𝐫𝐨𝐢𝐧 𝐬𝐞𝐢𝐳𝐞𝐝 𝐛𝐲 𝐁𝐒𝐅
On hearing the sound of a dropping of some material, @BSF_Punjab troops launched a search operation and recovered 3.210Kg of heroin wrapped with yellow adhesive tape, from Village - Daoke, District - Amritsar, #Punjab.… pic.twitter.com/fP9HNrerH8
ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਬਲ ਦੀ ਟੁਕੜੀ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਸਰ ਦੇ ਪਾਕਿਸਤਾਨ ਨਾਲ ਲੱਗਦੇ ਪਿੰਡ ਦਾਓਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਰਸ ਦੇ ਜਵਾਨਾਂ ਨੇ ਤੜਕੇ ਕੰਡਿਆਲੀ ਤਾਰ ਨੇੜੇ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਖੇਤ ਵਿੱਚੋਂ ਪੀਲੀ ਸੈਲੋ ਟੇਪ ਵਿੱਚ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਇਨ੍ਹਾਂ ਦੀ ਤਲਾਸ਼ੀ ਲੈਣ 'ਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ