Amritsar News: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਕੋਲ ਅੱਜ ਸਵੇਰੇ ਸਵੇਰ ਹੋਏ ਭਿਆਨਕ ਐਕਸੀਡੈਂਟ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਹੇ ਸੀ ਤਾਂ ਅਚਾਨਕ ਇੱਕ ਟਿੱਪਰ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਟਿੱਪਰ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ।


ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ ਉਮਰ 17 ਸਾਲ,ਮਨੀ ਸਿੰਘ ਪੁੱਤਰ ਜਸਬੀਰ ਸਿੰਘ ਉਮਰ 20 ਸਾਲ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ। ਮੌਕੇ ਤੇ ਫਤਿਆਬਾਦ ਦੀ ਪੁਲਿਸ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਹਾਸਲ ਜਾਣਕਾਰੀ ਮੁਤਾਬਕ ਅੱਜ ਤੜਕਸਾਰ ਪਿੰਡ ਵੇਂਈਪੂਈ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਸਬਾ ਫਤਿਆਬਾਦ ਦੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਟਰਾਲੇ ਸਮੇਤ ਮੌਕੇ ਤੋਂ ਫਰਾਰ ਹੋ ਗਿਆ। 


ਸੂਚਨਾ ਮਿਲਣ ਮਗਰੋਂ ਪਹੁੰਚੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਡੀਐੱਸਪੀ ਅਰੁਣ ਕੁਮਾਰ ਨੇ ਮੌਕੇ ’ਤੇ ਹਾਦਸੇ ਦਾ ਜਾਇਜ਼ਾ ਲਿਆ। ਪੁਲੀਸ ਵੱਲੋਂ ਤਿੰਨੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਬਾਬਤ ਜਾਂਚ ਆਰੰਭ ਦਿੱਤੀ ਗਈ ਹੈ। 


ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (17) ਪੁੱਤਰ ਤਰਸੇਮ ਸਿੰਘ, ਮਨੀ (18) ਪੁੱਤਰ ਜਸਬੀਰ ਸਿੰਘ, ਅਰਸ਼ਦੀਪ ਸਿੰਘ (17) ਪੁੱਤਰ ਬਲਵਿੰਦਰ ਸਿੰਘ ਤਿੰਨੋਂ ਵਾਸੀ ਫਤਿਆਬਾਦ ਜ਼ਿਲ੍ਹਾ ਤਰਨ ਤਾਰਨ ਵਜੋ ਹੋਈ ਹੈ। 


ਜ਼ਿਕਰਯੋਗ ਹੈ ਕਿ ਤਿੰਨੋਂ ਨੌਜਵਾਨ ਆਪਸ ਵਿੱਚ ਦੋਸਤ ਸਨ ਤੇ ਐਤਵਾਰ ਦਾ ਦਿਨ ਹੋਣ ਕਾਰਨ ਤਿੰਨੋਂ ਜਣੇ ਮੋਟਰਸਾਈਕਲ ’ਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਸਨ। ਵਾਪਸੀ ਉਪਰੰਤ ਜਦੋਂ ਉਹ ਪਿੰਡ ਵੇਂਈਪੂਈ ਨਜਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ। ਡੀਐਸਪੀ ਅਰੁਣ ਕੁਮਾਰ ਨੇ ਦੱਸਿਆ ਕਿ ਟਰਾਲਾ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।