Amritsar News: ਪੰਜਾਬ ਸਰਕਾਰ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸਰਗਰਮ ਹੋ ਗਈ ਹੈ। ਪੰਜਾਬ ਸਰਕਾਰ ਨੇ ਐਲਾਨ 21 ਫਰਵਰੀ ਤਕ ਪੰਜਾਬ ਭਰ 'ਚ ਸਿਰਫ ਪੰਜਾਬੀ 'ਚ ਹੀ ਸਾਰੇ ਸਾਈਨ ਬੋਰਡ ਦਿੱਸਣਗੇ। ਇਸ ਬਾਰੇ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ ਜਿਸ ਬਾਰੇ ਹੁਣ ਹੋਰ ਮੰਤਰੀ ਮੈਦਾਨ ਵਿੱਚ ਨਿੱਤਰੇ ਹਨ।


ਇਸ ਬਾਰੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਹਰੇਕ ਲੋੜੀਂਦਾ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ  ਕੌਮਾਂਤਰੀ ਭਾਸ਼ਾ ਦਿਵਸ 21 ਫਰਵਰੀ ਤਕ ਸੂਬੇ ਭਰ ਵਿੱਚ ਲੱਗੇ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਵਿੱਚ ਕੀਤਾ ਜਾਵੇਗਾ।


ਦੱਸ ਦਈਏ ਕਿ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੰਗਲਵਾਰ ਨੂੰ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸੂਬੇ ਭਰ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਕਰਨੇ ਪੈਣਗੇ ਤੇ ਜਿਨ੍ਹਾਂ ਵੱਲੋਂ ਇਹ ਕਦਮ ਨਹੀਂ ਚੁੱਕੇ ਜਾਣਗੇ, ਉਨ੍ਹਾਂ ’ਤੇ ਜੁਰਮਾਨੇ ਲਾਏ ਜਾਣਗੇ।


ਉਨ੍ਹਾਂ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਤੇ ਸਰਕਾਰੀ ਇਮਾਰਤਾਂ ’ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸਾਈਨ ਬੋਰਡਾਂ ’ਤੇ ਪਹਿਲੇ ਨੰਬਰ ’ਤੇ ਪੰਜਾਬੀ ਭਾਸ਼ਾ ਤੇ ਫਿਰ ਦੂਜੀਆਂ ਭਾਸ਼ਾਵਾਂ ਲਿਖੀਆਂ ਜਾਣ। ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਆਪਣੀ ਭਾਸ਼ਾ ਬੋਲਣ ’ਤੇ ਪਾਬੰਦੀ ਲਾਉਣਗੀਆਂ, ਉਨ੍ਹਾਂ  ਵਿਰੁੱਧ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ।


ਇਸੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸਰਕਾਰ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦਾ ਸਟਾਕ ਇਕੱਠਾ ਕਰਨ, ਵੇਚਣ ਤੇ ਖਰੀਦਣ ਵਾਲਿਆਂ ਵਿਰੁੱਧ ਪਰਚੇ ਦਰਜ ਕੀਤੇ ਜਾਣਗੇ।


ਇਹ ਵੀ ਪੜ੍ਹੋ: Patiala News: ਪੰਜਾਬ ਦੀਆਂ ਜੇਲ੍ਹਾਂ 'ਚ ਸੁਰੱਖਿਆ ਤੰਤਰ ਮਜਬੂਤ ਕੀਤਾ ਜਾ ਰਿਹਾ, ਸੀਐਮ ਭਗਵੰਤ ਮਾਨ ਦੀ ਅਫਸਰਾਂ ਨੂੰ ਵੀ ਚੇਤਾਵਨੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।