Khadoor Sahib Constituency: ਤਰਨ ਤਾਰਨ ਵਿਖੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ ਤਿੰਨ ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹੁਣ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਹ ਨੇ ਉਮੀਦਵਾਰ
ਉਹਨਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ, ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ, ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ, ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ, ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ, ਸੀ. ਪੀ. ਆਈ ਤੋਂ ਗੁਰਦਿਆਲ ਸਿੰਘ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ ਅਤੇ ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।
ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਅਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ, ਅਨੋਖ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਵਿਕਰਮਜੀਤ ਸਿੰਘ ਅਤੇ ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ।
ਜ਼ਾਬਤੇ ਦੀ ਉਲੰਘਣਾ ਕਰਨ 'ਤੇ ਕਰਵਾਈ
ਰਿਟਰਨਿੰਗ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਚੋਣ ਲੜ੍ਹ ਰਹੇ ਉਮੀਦਵਾਰਾਂ ਦੀ ਸੂਚੀ ਤਿਆਰ ਹੋਣ ਉਪਰੰਤ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਵਿੱਚ ਆਦਰਸ਼ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਹੈ ਅਤੇ ਇਸ ਦੀ ਉਲੰਘਣਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਸਿਆਸੀ ਧਿਰ ਜਾਂ ਫਿਰ ਉਮੀਦਵਾਰ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਖਡੂਰ ਸਾਹਿਬ 'ਚ ਇਹ ਨੇ 9 ਹਲਕੇ
ਖਡੂਰ ਸਾਹਿਬ ਅਧੀਨ ਕੁੱਲ 9 ਵਿਧਾਨ ਸਭਾ ਹਲਕੇ (ਤਰਨ ਤਾਰਨ, ਖੇਮਕਰਨ, ਪੱਟੀ, ਖਡੂਰ ਸਾਹਿਬ, ਜੰਡਿਆਲਾ ਗੁਰੁ, ਬਾਬਾ ਬਕਾਲਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਜ਼ੀਰਾ) ਆਉਂਦਾ ਹੈ ਅਤੇ ਇਹ ਪਾਰਲੀਮਾਨੀ ਹਲਕਾ ਕੁੱਲ ਚਾਰ ਜ਼ਿਲ੍ਹਿਆਂ ( ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਫ਼ਿਰੋਜ਼ਪੁਰ) ਵਿੱਚ ਆਉਂਦਾ ਹੈ।