Amritsar News: ਅੰਮ੍ਰਿਤਸਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ। ਜਿਸ ਕਰਕੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ 14 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਹ ਮਾਮਲਾ ਮਜੀਠਾ ਹਲਕੇ ਦੇ ਪਿੰਡ ਭੰਗਾਲੀ ਦਾ ਹੈ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋ ਗਈ ਹੈ।
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 6 ਹੋਰ ਲੋਕ ਗੰਭੀਰ ਹਾਲਤ ਵਿੱਚ ਹਨ। ਇਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 4 ਦੀ ਹਾਲਤ ਇਨੀ ਗੰਭੀਰ ਹੈ ਕਿ ਉਹ ਗੱਲ ਕਰਨ ਜੋਗੇ ਵੀ ਨਹੀਂ ਰਹੇ। ਪ੍ਰਸ਼ਾਸਨ ਨੂੰ ਅਨੁਮਾਨ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਮ੍ਰਿਤਕਾਂ ਵਿੱਚ ਭੰਗਾਲੀ ਕਲਾਂ, ਮਰਾਡੀ ਕਲਾਂ ਅਤੇ ਜਯੰਤੀਪੁਰ ਪਿੰਡਾਂ ਦੇ ਵਸਨੀਕ ਸ਼ਾਮਿਲ ਹਨ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ 'ਚ ਆ ਗਿਆ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਆਈ ਤੇ ਕਿਵੇਂ ਆਈ। ਇਹ ਪਿਛਲੇ 3 ਸਾਲਾਂ 'ਚ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਚੌਥਾ ਮਾਮਲਾ ਹੈ।
ਇਨ੍ਹਾਂ ਵਿੱਚੋਂ ਕੁਝ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੇ ਯੋਗ ਵੀ ਨਹੀਂ ਹਨ। ਪ੍ਰਸ਼ਾਸਨ ਨੂੰ ਸ਼ੱਕ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਪੁਲਿਸ ਜਾਂਚ ਕਰ ਰਹੀ ਹੈ। ਇਸ ਮਾਮਲੇ ਦੇ ਵਿੱਚ ਕੁੱਝ ਲੋਕਾਂ ਨੂੰ ਹਿਰਾਸਤ ਦੇ ਵਿੱਚ ਵੀ ਲੈ ਲਿਆ ਗਿਆ ਹੈ। ਉੱਧਰ ਪੰਜਾਬ ਸਰਕਾਰ ਨੇ ਇਸ ਮਾਮਲੇ ਦੇ ਵਿੱਚ ਸਖਤੀ ਦੇ ਨਾਲ ਜਾਂਚ ਦੇ ਆਦੇਸ਼ ਦਿੱਤਾ ਹਨ।
ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਸੰਬੰਧਤ ਥਾਵਾਂ 'ਤੇ ਛਾਪੇ ਮਾਰਣੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮਿਲਣ ਦੇ ਬਾਅਦ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਵੀ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੀਆਂ ਅਤੇ ਉਨ੍ਹਾਂ ਦਾ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਤਿੰਨੋ ਪਿੰਡਾਂ ਵਿੱਚ ਜਿਨ੍ਹਾਂ ਵਿੱਚ ਥੋੜ੍ਹੇ ਜਿਹੇ ਵੀ ਲੱਛਣ ਨਜ਼ਰ ਆ ਰਹੇ ਹਨ, ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਦੇ ਪਿੰਡਾਂ ਵਾਲੇ ਇਲਾਕੇ ਦੇ ਐਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਹੈ ਕਿ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਨਕਲੀ ਸ਼ਰਾਬ ਰੈਕਟ ਦੇ ਮਾਸਟਰਮਾਈਂਡ ਪ੍ਰਭਜੀਤ ਸਿੰਘ ਨੂੰ ਗਿਰਫਤਾਰ ਕਰ ਲਿਆ ਹੈ। ਉਸ ਦੇ ਖ਼ਿਲਾਫ ਧਾਰਾ 105 BNS ਅਤੇ 61A ਇਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।