Canada News: ਇੱਕ ਵਾਰ ਫਿਰ ਤੋਂ ਵਿਦੇਸ਼ ਧਰਤੀ ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਕੈਨੇਡਾ 'ਚ ਇੱਕ ਖੌਫਨਾਕ ਹਾਦਸੇ ਦੇ ਵਿੱਚ ਦਰਦਨਾਕ ਮੌਤ ਹੋ ਗਈ। ਇਹ ਨੌਜਵਾਨ ਦੋ ਸਾਲ ਪਹਿਲਾਂ ਹੀ ਚੰਗੇ ਭਵਿੱਖ ਦਾ ਸੁਫਨਾ ਲੈ ਕੇ ਕੈਨੇਡਾ ਗਿਆ ਸੀ।


ਹੋਰ ਪੜ੍ਹੋ : ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, ਸੂਬਾ ਸਰਕਾਰ ਨੇ ਪ੍ਰਾਪਰਟੀ ਬਾਰੇ ਲਿਆ ਸਖਤ ਫੈਸਲਾ



ਸੜਕ ਹਾਦਸੇ ’ਚ ਦਰਦਨਾਕ ਮੌਤ


ਸੁਨਹਿਰੀ ਭਵਿੱਖ ਲਈ ਕੈਨੇਡਾ (Canada) ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀਦਾਰਜੀਤ ਸਿੰਘ ਪੁੱਤਰ ਹੀਰਾ ਸਿੰਘ ​ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਚਵਿੰਡਾ ਕਲਾਂ ਦਾ ਰਹਿਣ ਵਾਲਾ ਸੀ। ਉਹ 2 ਸਾਲ ਪਹਿਲਾਂ ਵਿਦੇਸ਼ ਗਿਆ ਸੀ।


ਮਾਪਿਆਂ ਦਾ ਸੀ ਇੱਕਲੌਤਾ ਪੁੱਤਰ


ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਪੜ੍ਹਾਈ ਖਤਮ ਹੋਣ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨੀਂ ਉਹ ਬਰਮਟਨ ਤੋਂ ਕਾਰ ਵਿਚ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ ਅਤੇ ਹਾਦਸਾ ਇੰਨਾ ਖੌਫਨਾਕ ਸੀ ਕਿ ਦੀਦਾਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਇਹ ਸਮਾਚਾਰ ਪਰਿਵਾਰ ਵਾਲਿਆਂ ਕੋਲ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ। ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾਈ ਪਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਵਾਪਸ ਪੰਜਾਬ ਲਿਆਉਣ ਲਈ ਸਰਕਾਰ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।