Amritsar News : ਅੰਮ੍ਰਿਤਸਰ 'ਚ ਭਿਆਨਕ ਹਾਦਸਾ , ਟਾਇਰ ਫਟਣ ਕਾਰਨ ਸੜਕ 'ਤੇ ਪਲਟਿਆ ਕਣਕ ਦਾ ਭਰਿਆ ਟਰੱਕ
Amritsar News : ਅੰਮ੍ਰਿਤਸਰ ਵੇਰਕਾ ਬਾਈਪਾਸ 'ਤੇ ਟਰੱਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਣਕ ਦਾ ਭਰਿਆ ਟਰੱਕ ਸੜਕ ’ਤੇ ਪਲਟਿਆ ਹੈ। ਟਰੱਕ ਦੇ ਪਲਟਣ ਕਾਰਨ ਸੜਕ 'ਤੇ ਪ੍ਰਭਾਵਿਤ ਵਾਹਨਾਂ ਦਾ ਇਕਦਮ ਜਾਮ ਲੱਗ ਗਿਆ ਹੈ।
Amritsar News : ਅੰਮ੍ਰਿਤਸਰ ( Amritsar ) ਵੇਰਕਾ ਬਾਈਪਾਸ 'ਤੇ ਟਰੱਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ( Road Accident ) ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਣਕ ਦਾ ਭਰਿਆ ਟਰੱਕ (Truck ) ਸੜਕ ’ਤੇ ਪਲਟਿਆ ਹੈ। ਟਰੱਕ ਦੇ ਪਲਟਣ ਕਾਰਨ ਸੜਕ 'ਤੇ ਪ੍ਰਭਾਵਿਤ ਵਾਹਨਾਂ ਦਾ ਇਕਦਮ ਜਾਮ ਲੱਗ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਟਰੱਕ ਗੁਰਦਾਸਪੁਰ ਤੋਂ ਅੰਮ੍ਰਿਤਸਰ ਆ ਰਿਹਾ ਸੀ, ਜਿਸ ਦੌਰਾਨ ਅੰਮ੍ਰਿਤਸਰ ਵੇਰਕਾ ਬਾਈਪਾਸ 'ਤੇ ਟਾਇਰ ਫਟਣ ਕਾਰਨ ਟਰੱਕ ਸੜਕ 'ਤੇ ਪਲਟ ਗਿਆ ਹੈ।
ਇਸ ਦੁਰਘਟਨਾ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਅੰਮ੍ਰਿਤਸਰ ( Amritsar News ) ਵੇਰਕਾ ਬਾਈਪਾਸ ਤੇ ਟਰੱਕ ਦਾ ਟਾਇਰ ਫਟਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਣਕ ਦਾ ਭਰਿਆ ਟਰੱਕ ਪਲਟਿਆ। ਜਿਸ ਕਾਰਨ ਜਾਮ ਲੱਗ ਗਿਆ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਟਰੱਕ ਗੁਰਦਾਸਪੁਰ ਤੋਂ ਅੰਮ੍ਰਿਤਸਰ ਆ ਰਿਹਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ, ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਦੱਸ ਦੇਈਏ ਕਿ ਪੰਜਾਬ 'ਚ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ , ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ , ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।