(Source: ECI/ABP News)
Amritsar News: ਕੱਲ੍ਹ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਦਿਨ, ਹੋਣ ਜਾ ਰਹੇ 2 ਵੱਡੇ ਇਵੈਂਟ, ਸੀਐਮ ਭਗਵੰਤ ਮਾਨ ਵੀ ਪਹੁੰਚ ਰਹੇ
Two big events will be held in Amritsar : ਤਲਵਾੜ ਨੇ ਕਿਹਾ ਕਿ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਦੇਸ਼ ਭਰ ਵਿੱਚ ਯਾਦ ਕਰਦੇ ਹੋਏ ਕਾਰਗਿਲ ਵਿਜੈ ਦਿਵਸ ਮਨਾ ਰਹੇ ਹਾਂ। ਉਨਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ...

Amritsar : 26 ਜੁਲਾਈ 2023 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ ਜਾਵੇਗਾ ਅਤੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀਰ ਨਾਰੀਆਂ ਨੂੰ ਸਨਮਾਨਤ ਕਰਨਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨਾਂ ਦੱਸਿਆ ਕਿ ਇਸ ਵਾਰ ਕਾਰਗਿਲ ਵਿਜੈ ਦਿਵਸ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੇ ਬਹਾਦੁਰ ਜਵਾਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਇਹ ਲੜ੍ਹਾਈ ਲੜੀ ਅਤੇ ਜਿੱਤ ਪ੍ਰਾਪਤ ਕੀਤੀ।
ਤਲਵਾੜ ਨੇ ਕਿਹਾ ਕਿ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਦੇਸ਼ ਭਰ ਵਿੱਚ ਯਾਦ ਕਰਦੇ ਹੋਏ ਕਾਰਗਿਲ ਵਿਜੈ ਦਿਵਸ ਮਨਾ ਰਹੇ ਹਾਂ। ਉਨਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਕਰਨਲ ਸ: ਗੁਰਿੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
26 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਰੋਜ਼ਗਾਰ ਕੈਂਪ
ਮਾਨਯੋਗ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ 26 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਕਰਮ ਜੀਤ ਡਿਪਟੀ ਡਾਇਰੈਕਟਰ,ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਸ੍ਰੀ ਰਾਮ ਫਾਈਨਾਂਸ, ਬਜਾਜ ੲੈਲੀਆਨਜ਼,ਐਸ.ਬੀ.ਆਈ ਕਰੈਡਿਟ ਕਾਰਟ ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ।
ਇਹਨਾਂ ਸਾਰੀਆ ਕੰਪਨੀਆ ਵੱਲੋ ਵੱਖ—ਵੱਖ ਅਸਾਮੀਆ ਲਈ 7000/— ਤੋਂ 25,000/—ਪ੍ਰਤੀ ਮਹੀਨਾ ਤਨਖਾਹ ਦਿਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਵੱਲੋਂ ਸੇਲਜ਼ ਆਫਿਸਰ,ਸੇਲਜ਼,ਬ੍ਰਾਚ ਰਿਲੇਸ਼ਨਸ਼ਿਪ ਐਗਿਊਕੀਟਿਵ, ਸੇਲਜ਼ ਆਫਿਸਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ 2:00 ਵਜੇ ਤੱਕ ਦਾ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
