ਜਾਅਲੀ ਪਾਸਪੋਰਟ 'ਤੇ ਦੁਬਈ ਗਏ ਏਅਰਪੋਰਟ ਤੋਂ ਹੀ ਭੇਜੇ ਵਾਪਸ, ਅੰਮ੍ਰਿਤਸਰ ਏਅਰਪੋਰਟ 'ਤੇ ਗ੍ਰਿਫਤਾਰੀ
ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ 'ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ 'ਤੋਂ ਵਾਪਸ ਭਾਰਤ ਭੇਜ ਦਿੱਤਾ।
Punjab News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅੰਮ੍ਰਿਤਸਰ ਅਤੇ ਪਿੰਡ ਜਸਰਾਉਂ ਵਾਸੀ ਅਜਨਾਲਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਭਾਰਤੀ ਪਾਸਪੋਰਟ ਲੈ ਕੇ ਦੁਬਈ ਗਏ ਸਨ।
ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ 'ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ 'ਤੋਂ ਵਾਪਸ ਭਾਰਤ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨਾਂ ਨੇ ਕਿਸੇ ਹੋਰ ਦੇ ਪਾਸਪੋਰਟ ਨਾਲ ਛੇੜਛਾੜ ਕਰਕੇ ਉਸ ਨੂੰ ਆਪਣਾ ਬਣਾ ਲਿਆ। ਇਨ੍ਹਾਂ ਪਾਸਪੋਰਟਾਂ ਨਾਲ ਉਹ ਦੁਬਈ ਚਲੇ ਗਏ ਪਰ ਦੁਬਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੀ ਗ਼ਲਤੀ ਫੜ ਲਈ।
ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਛਗਿੱਛ ਜਾਰੀ
ਦੋਵਾਂ ਨੌਜਵਾਨਾਂ ਨੂੰ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਤੋਂ ਪੁੱਛਗਿੱਛ ਜਾਰੀ ਹੈ। ਦੋਵਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਇਮੀਗ੍ਰੇਸ਼ਨ ਅਧਿਕਾਰੀ ਵੱਲੋਂ ਪੁੱਛਗਿੱਛ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਖਿਲਾਫ ਪਾਸਪੋਰਟ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial