ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ। 


ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ।


ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।


ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ। 


ਇਹ ਵੀ ਪੜ੍ਹੋ - Pearls Scam: 5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ 


                  Punjab news: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਦੀਆਂ ਵਧੀਆਂ ਮੁਸ਼ਕਲਾਂ, ਈਡੀ ਨੇ ਕੀਤਾ ਅਹਿਮ ਖੁਲਾਸਾ, ਬਰਾਮਦ ਹੋਏ ਇੰਨੇ ਕਰੋੜ 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ