ਪੜਚੋਲ ਕਰੋ

ਉੱਪ ਰਾਸ਼ਟਰਪਤੀ ਧਨਖੜ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

Amritsar News: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

Amritsar News: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰਹਾਲ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ।

ਉਨ੍ਹਾਂ ਨੂੰ ਪਰਕਰਮਾਂ ਦੌਰਾਨ ਸੂਚਨਾ ਅਧਿਕਾਰੀ  ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਜਿਸ ਵਿਚ ਉਨ੍ਹਾਂ ਖਾਸ ਰੁਚੀ ਦਿਖਾਈ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਦੇ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਸਿੱਖ ਕੌਮ ਨਾਲ ਅਨਿਆਂ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਬੰਦੀਆਂ ਨੇ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਸਿੱਖ ਬੰਦੀ ਹੁਣ ਉਮਰ ਕੈਦ ਤੋਂ ਦੁਗਣੀਆਂ ਸਾਜ਼ਾਵਾਂ ਭੁਗਤ ਚੁੱਕੇ ਹਨ ਅਤੇ ਸੰਵਿਧਾਨਕ ਤੌਰ ’ਤੇ ਰਿਹਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਅਵਾਜ਼ ਉਠਾਉਂਦੀ ਆ ਰਹੀ ਹੈ। ਹਾਲ ਹੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਪਾਸੋਂ ਇਸ ਸਬੰਧ ਵਿਚ ਸਮਾਂ ਵੀ ਮੰਗਿਆ ਗਿਆ ਹੈ ਪਰ ਉਨ੍ਹਾਂ ਨੇ ਹਾਂਪੱਖੀ ਹੁੰਗਾਰਾ ਨਹੀਂ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਉੱਪ ਰਾਸ਼ਟਰਪਤੀ ਵਜੋਂ ਸਿੱਖ ਕੌਮ ਦੇ ਇਸ ਗੰਭੀਰ ਮਸਲੇ ਵਿਚ ਦਖਲ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਆਖਿਆ ਜਾਵੇ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਸ੍ਰੀ ਧਨਖੜ ਨੂੰ ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣਨ ’ਤੇ ਵਧਾਈ ਵੀ ਦਿੱਤੀ।

ਇਸ ਮੌਕੇ ਉੱਪ ਰਾਸ਼ਟਰਪਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬੇਹੱਦ ਖੁਸ਼ੀ ਹੋਈ ਹੈ। ਇਥੇ ਦੀ ਸ਼ਾਂਤੀ, ਸਹਿਜ, ਸ਼ਰਧਾ ਭਰਿਆ ਵਾਤਾਵਰਣ ਅਤੇ ਸੇਵਾ ਦੀ ਭਾਵਨਾ ਇਕ ਅਭੁੱਲ ਅਨੁਭਵ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਸ੍ਰੇਸ਼ਟ ਅਧਿਆਤਮਿਕ ਪ੍ਰੰਪਰਾ ਦਾ ਚਮਕਦਾ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਯੁਗਾਂ ਤੋਂ ਪਿਆਰ, ਮਾਨਵਤਾ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਮਨੁੱਖਤਾ ਦੀ ਸੇਵਾ ਲਈ ਸਦੀਵੀ ਸੰਦੇਸ਼ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
Embed widget