ਅੰਮ੍ਰਿਤਸਰ : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੰਮ੍ਰਿਤਸਰ ਦੇ ਪ੍ਰਸਿੱਧ ਦੁਗਿਆਣਾ ਮੰਦਿਰ ਵਿੱਚ ਮੱਥਾ ਟੇਕਿਆ ਹੈ। ਇਸ ਦੌਰਾਨ ਜਗਦੀਪ ਧਨਖੜ ਨੂੰ ਮੱਥਾ ਟੇਕਣ ਲਈ ਕਰੀਬ 20 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ ਕਿਉਂਕਿ ਬੁੱਧਵਾਰ ਨੂੰ ਜਦੋਂ ਉਹ ਪ੍ਰਸਿੱਧ ਦੁਗਿਆਣਾ ਮੰਦਿਰ ਵਿੱਚ ਪੁੱਜੇ ਤਾਂ ਕਪਾਟ ਬੰਦ ਸਨ।
  

 

ਇਸ ਦੌਰੇ ਦੌਰਾਨ ਉਪ ਰਾਸ਼ਟਰਪਤੀ ਦੇ ਨਾਲ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।ਉਪ ਰਾਸ਼ਟਰਪਤੀ ਜਗਦੀਪ ਧਨਖੜ ਅੰਮ੍ਰਿਤਸਰ ਦੇ ਇਕ ਰੋਜ਼ਾ ਦੌਰੇ 'ਤੇ ਪਹੁੰਚੇ ਸਨ।  ਉਪ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਸੀ।

 


 

ਇਸ ਤੋਂ ਬਾਅਦ ਉਨ੍ਹਾਂ ਨੇ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਨੂੰ ਰਾਸ਼ਟਰੀ ਮਹੱਤਵ ਦੀ ਯਾਦਗਾਰ ਦੱਸਦੇ ਹੋਏ ਧਨਖੜ ਨੇ ਕਿਹਾ, “ਇਹ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ,ਜਿਨ੍ਹਾਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ। ਉਨ੍ਹਾਂ ਨੇ ਰਾਮਤੀਰਥ ਮੰਦਿਰ, ਜਿਸ ਨੂੰ ਭਗਵਾਨ ਵਾਲਮੀਕੀ ਮੰਦਿਰ ਵੀ ਕਿਹਾ ਜਾਂਦਾ ਹੈ, ਵਿੱਚ ਮੱਥਾ ਟੇਕਿਆ। ਉਥੇ ਮੰਦਰ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ ਉਪ ਰਾਸ਼ਟਰਪਤੀ ਨੇ ਲੰਗਰ ਛਕਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ  ਜਗਦੀਪ ਧਨਖੜ ਦਾ ਨਿੱਘਾ ਸਵਾਗਤ ਕੀਤਾ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।