ਪੜਚੋਲ ਕਰੋ

Vigilance Bureau: ਪਟਵਾਰੀ ਆਪਣੇ ਪੁੱਤਰ ਨਾਲ ਮਿਲ ਕੇ ਕਰ ਰਿਹਾ ਸੀ ਦੋ ਨੰਬਰ ਦਾ ਕੰਮ, ਵਿਜੀਲੈਂਸ ਨੇ ਰੰਗੇ ਹੱਥੀ ਫੜੇ

Vigilance Bureau arrests Patwari: ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ

Vigilance Bureau arrests Patwari: (ਤਰਨ ਤਾਰਨ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। 

ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।

ਉਨਾ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

 

 

 

ਟਾਪ ਹੈਡਲਾਈਨ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget