ਪੜਚੋਲ ਕਰੋ

Punjab News: ਵਿਜੀਲੈਂਸ ਨੇ 24000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕੀਤਾ ਕਾਬੂ

ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Punjab News : ਅੰਮ੍ਰਿਤਸਰ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਹੋਰ ਪੜ੍ਹੋ : ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਕੰਮ ਦੇ ਲਈ ਮੰਗੀ ਜਾ ਰਹੀ ਸੀ ਰਿਸ਼ਵਤ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਵਿਜੀਲੈਂਸ ਬਿਊਰੋ ਨੇ ਇੰਝ ਵਿਛਾਇਆ ਜਾਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget