Punjab News: ਮਜੀਠੀਆ ਦੇ ਘਰ ਅੱਜ ਵੀ ਵਿਜੀਲੈਂਸ ਟੀਮ ਮੁੜ ਮਾਰੇਗੀ ਰੇਡ: ਪੁਲਿਸ ਟੀਮਾਂ ਤੈਨਾਤ, ਬਿਕਰਮ ਦੇ ਵਕੀਲ ਵੀ ਹੋਣਗੇ ਮੌਜੂਦ
ਮਜੀਠੀਆ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਅੱਜ ਰੇਡ ਹੋਵੇਗੀ ਅਤੇ ਮਜੀਠੀਆ ਦੇ ਵਕੀਲ ਵੀ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਕਾਰਵਾਈ ਵਿੱਚ ਕਿਸੇ ਕਿਸਮ ਦੀ

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ ਹਨ। ਜੀ ਹਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਟੀਮ ਇੱਕ ਵਾਰ ਫਿਰ ਜਾਂਚ ਲਈ ਜਾਵੇਗੀ। ਜਲਦੀ ਹੀ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵੀ ਪਹੁੰਚਣ ਵਾਲੇ ਹਨ। ਉਨ੍ਹਾਂ ਦੀ ਮੌਜੂਦਗੀ 'ਚ ਹੀ ਜਾਇਦਾਦ ਦੀ ਪੈਮਾਇਸ਼ ਆਦਿ ਦੀ ਕਾਰਵਾਈ ਹੋਵੇਗੀ।
ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ
ਦੂਜੇ ਪਾਸੇ, ਮਜੀਠੀਆ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਅੱਜ ਰੇਡ ਹੋਵੇਗੀ ਅਤੇ ਮਜੀਠੀਆ ਦੇ ਵਕੀਲ ਵੀ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਕਾਰਵਾਈ ਵਿੱਚ ਕਿਸੇ ਕਿਸਮ ਦੀ ਦਖਲਅੰਦੀਜ਼ੀ ਨਹੀਂ ਹੋਣ ਦਿੱਤੀ ਜਾਏਗੀ।
ਸੀਐਮ ਨੇ ਕਿਹਾ – ਹੁਣ ਜੇਲ੍ਹ 'ਚ ਸਿਰਹਾਣਾ ਮੰਗ ਰਹੇ ਹਨ
ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਨਸ਼ੇ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਦੀ ਵੱਡੀ ਸਫਲਤਾ ਵਜੋਂ ਪੇਸ਼ ਕਰ ਰਹੀ ਹੈ। ਹਾਲਾਂਕਿ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਨਾਲ ਸੰਬੰਧਤ ਹੈ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਮਜੀਠੀਆ ਦੀ ਛਵੀ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
15 ਜੁਲਾਈ ਨੂੰ ਜਦੋਂ ਵਿਧਾਨ ਸਭਾ ਸੈਸ਼ਨ ਚੱਲ ਰਿਹਾ ਸੀ, ਤਾਂ ਸੀਐਮ ਭਗਵੰਤ ਮਾਨ ਨੇ ਬਿਨਾਂ ਬਿਕਰਮ ਮਜੀਠੀਆ ਦਾ ਨਾਮ ਲਏ ਕਿਹਾ ਕਿ ਜਦੋਂ ਅਸੀਂ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੇ ਮਗਰਮੱਛ ਨੂੰ ਫੜਿਆ, ਤਾਂ ਕਾਂਗਰਸੀ ਨੇਤਾਵਾਂ ਨੂੰ ਵੀ ਦਰਦ ਹੋਇਆ। ਉਥੇ ਹੀ ਮਜੀਠੀਆ ਜੇਲ੍ਹ 'ਚ ਸਿਰਹਾਣਾ ਮੰਗ ਰਹੇ ਹਨ, ਪਰ ਮੈਂ ਇਹ ਸਾਫ ਕਰ ਦੇਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਵਿਸ਼ੇਸ਼ ਸੁਵਿਧਾ ਨਹੀਂ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















