ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਵੱਡਾ ਫੈਸਲਾ
Punjab News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਕਈ ਵੱਡੇ ਫੈਸਲੇ ਗਏ। ਇਸ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੀ ਵੱਡਾ ਕਦਮ ਚੁੱਕਿਆ ਗਿਆ ਹੈ।

Punjab News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਕਈ ਵੱਡੇ ਫੈਸਲੇ ਗਏ। ਇਸ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਲੈਕੇ ਵੀ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦਈਏ ਕਿ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਤਨਖਾਹੀਆ ਐਲਾਨ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ, "ਅਕਤੂਬਰ 2024 ਵਿੱਚ ਤੁਸੀਂ ਪੰਥ ਦੇ ਸਰਵਉੱਚ ਸੰਸਥਾਨਾਂ ਵਿੱਚ ਬੈਠੇ ਲੋਕਾਂ ਵਿਰੁੱਧ ਅਪਸ਼ਬਦ ਵਰਤੇ ਸਨ। ਕੀ ਤੁਸੀਂ ਆਪਣੀ ਗਲਤੀ ਮੰਨਦੇ ਹੋ?" ਵਲਟੋਹਾ ਨੇ ਆਪਣੀ ਗਲਤੀ ਮੰਨ ਲਈ ਅਤੇ ਮੁਆਫੀ ਮੰਗੀ। ਇਸ ਤੋਂ ਬਾਅਦ, ਜਥੇਦਾਰ ਨੇ ਵਲਟੋਹਾ ਨੂੰ ਤਨਖਾਹੀਆ ਐਲਾਨਦਿਆਂ ਕਿਹਾ ਕਿ ਉਹ ਇੱਕ ਘੰਟੇ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਭਾਂਡੇ ਧੋਣਗੇ ਅਤੇ ਫਿਰ ਇੱਕ ਘੰਟੇ ਲਈ ਸੰਗਤ ਦੇ ਜੋੜੇ ਸਾਫ਼ ਕਰਨਗੇ।
ਇਸ ਤੋਂ ਇਲਾਵਾ, ਉਹ ਦੋ ਦਿਨ ਤਰਨਤਾਰਨ ਸਾਹਿਬ ਦੇ ਲੰਗਰ ਹਾਲ ਵਿੱਚ ਭਾਂਡੇ ਧੋਣਗੇ ਅਤੇ ਜੋੜੇ ਸਾਫ਼ ਕਰਨਗੇ। ਇੱਕ ਦਿਨ ਉਹ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਇੱਕ ਘੰਟਾ ਲੰਗਰ ਵਿੱਚ ਸੇਵਾ ਕਰਨਗੇ ਅਤੇ ਫਿਰ ਜੋੜੇ ਸਾਫ਼ ਕਰਨਗੇ। ਇਸ ਦੇ ਨਾਲ ਹੀ ਵਲਟੋਹਾ ਆਪਣੇ ਰੋਜ਼ਾਨਾ ਦੇ ਕੰਮਾਂ ਤੋਂ ਇਲਾਵਾ 11 ਦਿਨ ਚੌਪਈ ਸਾਹਿਬ, ਰਾਮ ਕਲੀ ਕੀ ਵਾਰ ਦਾ ਪਾਠ ਕਰਨਗੇ। ਆਪਣੀ ਤਨਖਾਹ ਪੂਰੀ ਕਰਨ ਤੋਂ ਬਾਅਦ, ਉਹ 1100 ਰੁਪਏ ਦਾ ਕੜਾਹ ਪ੍ਰਸ਼ਾਦ ਕਰਵਾਉਣਗੇ ਅਤੇ 1100 ਰੁਪਏ ਗੁਰੂ ਦੀ ਗੋਲਕ ਵਿੱਚ ਪਾਉਣਗੇ ਅਤੇ ਖਿਮਾ ਦੀ ਅਰਦਾਸ ਕਰਨਗੇ। ਇਸ ਦੌਰਾਨ, ਜਥੇਦਾਰਾਂ ਨੇ ਵਲਟੋਹਾ 'ਤੇ ਲਗਾਈ ਗਈ 10 ਸਾਲ ਦੀ ਪਾਬੰਦੀ ਵੀ ਹਟਾ ਦਿੱਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















