Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋ ਰਹੀ ਹੈ। ਪ੍ਰਧਾਨ ਦੀ ਚੋਣ ਲਈ ਵੋਟਿੰਗ ਹੋ ਗਈ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਚੱਲ ਰਹੇ ਜਨਰਲ ਇਜਲਾਸ ਵਿੱਚ 151 ਵਿੱਚੋਂ 136 ਮੈਂਬਰ ਹੀ ਹਾਜ਼ਰ ਹੋਏ। ਹੁਣ ਵੋਟਾਂ ਦੀ ਗਿਣਤੀ ਜਾਰੀ ਹੈ।
ਦੱਸ ਦਈਏ ਕਿ ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਮੁੜ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਸੁਖਦੇਵ ਸਿੰਘ ਢੀਂਡਸਾ ਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਾਲੀਆਂ ਪੰਥਕ ਧਿਰਾਂ ਵਲੋਂ ਇਸ ਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿੱਚ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਛੱਡ ਕੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਤੇ 3 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸਦਨ ਵਿੱਚ ਇਸ ਵੇਲੇ ਕੁੱਲ 153 ਮੈਂਬਰ ਹਨ, ਜਿਨ੍ਹਾਂ ਵਿੱਚੋਂ ਅੱਜ 136 ਹੀ ਹਾਜ਼ਰ ਹੋਏ।
ਇਹ ਵੀ ਪੜ੍ਹੋ: AAP ਸਰਕਾਰ ਨੇ ਪੰਜਾਬ 'ਚ ਰੋਕਿਆ 10 ਹਜ਼ਾਰ ਕਰੋੜ ਦਾ ਨਿਵੇਸ਼; 2 ਹਜ਼ਾਰ ਰੁਜ਼ਗਾਰ ਵੀ ਮਰਿਆ ! ਮਜੀਠੀਆ ਦਾ ਵੱਡਾ ਇਲਜ਼ਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।