SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਯਾਨੀ ਅੱਜ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਮੌਜੂਦਾ ਪ੍ਰਧਾਨ ਅਤੇ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਵਿੱਚੋਂ ਕੱਢੀ ਗਈ ਬੀਬੀ ਜਗੀਰ ਕੌਰ ਦੀ ਚੁਣੌਤੀ ਨੂੰ ਲੈ ਕੇ ਸਖ਼ਤ ਟੱਕਰ ਹੈ। 157 ਮੈਂਬਰ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਪਾਉਣਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੈ।
ਦੁਨੀਆਂ ਭਰ ਵਿੱਚ ਵਸਦਾ ਸਿੱਖ ਭਾਈਚਾਰਾ ਚੋਣਾਂ ’ਤੇ ਟਿਕਿਆ ਹੋਇਆ ਹੈ। ਐਸਜੀਪੀਸੀ ਮੈਂਬਰ ਮਾਰਚ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕਰਦੇ ਹਨ। ਚਾਰ ਵਾਰ ਪ੍ਰਧਾਨ ਰਹੀ ਬੀਬੀ ਜਗੀਰ ਕੋਲ ਗੁਆਉਣ ਲਈ ਬਹੁਤਾ ਨਹੀਂ ਹੈ।
ਮੰਗਲਵਾਰ ਸ਼ਾਮ ਨੂੰ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਚ.ਐਸ.ਧਾਮੀ ਨੂੰ 125 ਵੋਟਾਂ ਮਿਲਣ ਦੀ ਆਸ ਪ੍ਰਗਟਾਈ। ਇਤਿਹਾਸ 'ਤੇ ਨਜ਼ਰ ਮਾਰੀਏ ਤਾਂ 28 ਸਾਲ ਪਹਿਲਾਂ ਵੀ ਅਜਿਹੀ ਹੀ ਸਥਿਤੀ ਬਣੀ ਹੋਈ ਸੀ। 1994 ਵਿੱਚ ਤਤਕਾਲੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੂੰ ਮੈਂਬਰ ਪ੍ਰੇਮ ਸਿੰਘ ਲਾਲਪੁਰਾ ਨੇ ਚੁਣੌਤੀ ਦਿੱਤੀ ਸੀ। ਗੁਰਚਰਨ ਸਿੰਘ ਟੌਹੜਾ ਨੂੰ 66 ਅਤੇ ਲਾਲਪੁਰਾ ਨੂੰ 38 ਵੋਟਾਂ ਮਿਲੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ