Amritsar News: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਮਹਿਲਾ ਭਾਰਤ ਪਰਤ ਆਈ ਹੈ। ਐਨਆਰਆਈ ਮੰਤਰੀ ਧਾਲੀਵਾਲ ਅੱਜ ਲੜਕੀ ਨੂੰ ਲੈਣ ਖੁਦ ਅੰਮ੍ਰਿਤਸਰ ਏਅਰਪੋਰਟ 'ਤੇ ਪਹੰਚੇ। ਪੰਜਾਬ ਦੀ ਲੜਕੀ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਇਰਾਕ ਗਈ ਸੀ। ਹਾਸਲ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਇੱਕ ਏਜੰਟ ਨੇ ਉਸ ਨੂੰ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਤੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰੇਗੀ। 



ਉਨ੍ਹਾਂ ਕਿਹਾ ਕਿ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਹੈ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਠੱਗ ਟਰੈਵਲ ਏਜੰਟ ਨੂੰ ਲੈ ਕੇ ਲਿਸਟ ਤਿਆਰ ਹੋ ਰਹੀ ਹੈ ਤੇ 10 ਜੁਲਾਈ ਨੂੰ ਐਨਆਰਆਈ ਮਹਿਕਮੇ ਦੀ ਮੀਟਿੰਗ ਰੱਖੀ ਹੈ ਤੇ ਠੱਗ ਏਜੰਟਾਂ ਤੇ ਕਾਰਵਾਈ ਕੀਤੀ ਜਾਵੇਗੀ। 


 


ਹਾਸਲ ਜਾਣਕਾਰੀ ਮੁਤਾਬਕ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇਰਾਕ ਗਈ ਇੱਕ ਪੰਜਾਬ ਦੀ ਧੀ ਨੂੰ ਗੁਰਦਾਸਪੁਰ ਦੇ ਇੱਕ ਏਜੰਟ ਵੱਲੋ ਧੋਖੇ ਨਾਲ ਫਸਾ ਦਿੱਤਾ ਗਿਆ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਅੱਜ ਇਰਾਕ ਵਿੱਚ ਫਸੀ ਮਹਿਲਾ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪਹੁੰਚੀ ਜਿੱਥੇ ਖੁਦ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਲੈਣ ਪਹੰਚੇ ਤੇ ਮਹਿਲਾ ਦਾ ਵਾਪਸ ਆਉਣ 'ਤੇ ਸੁਆਗਤ ਕੀਤਾ। 



ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਜੋਤੀ ਠੱਗ ਟਰੈਵਲ ਏਜੰਟ ਦੀ ਧੋਖੇ ਨਾਲ ਇਰਾਕ ਵਿੱਚ ਫਸੀ ਸੀ। ਇਸ ਨੂੰ ਭਾਰਤ ਵਾਪਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ਵਿੱਚ ਫਾਸੀਆ ਹਨ, ਉਹ ਸਾਡੇ ਨਾਲ ਸੰਪਰਕ ਕਰਨ। ਅਸੀਂ ਉਨ੍ਹਾਂ ਨੂੰ ਵਾਪਸ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ, ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ