Amritsar News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਭਗਵੰਤ ਮਾਨ ਸਰਕਾਰ ਉਪਰ ਸਵਾਲ ਉਠਾਉਂਦਿਆਂ ਕਿਹਾ ਹੈ ਕਿ ‘ਆਪ’ ਦੀ ਸਰਕਾਰ ਆਉਣ ’ਤੇ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖਰੀਦਣ ਦਾ ਵਾਅਦਾ ਕਰਨ ਵਾਲੇ ਹੁਣ ਕਿੱਥੇ ਹਨ। ਉਨ੍ਹਾਂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਆਉਣ ’ਤੇ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖਰੀਦੀਆਂ ਜਾਣਗੀਆਂ, ਜਦਕਿ ਅਜਿਹਾ ਨਹੀਂ ਹੋਇਆ।


ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਦੇ ਨਾਂ ’ਤੇ ਧੱਕਾ ਕਰਨ ਦੀ ਥਾਂ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 2019 ਵਿੱਚ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਕੀਤੇ ਗਏ ਐਲਾਨ ਨੂੰ ਵੀ ਜਲਦੀ ਅਮਲ ਵਿੱਚ ਲਿਆਂਦਾ ਜਾਵੇ।


ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦੇਣ ਸਬੰਧੀ ਤਰੀਕੇ ਸੁਝਾਉਣ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਇਹ ਕਮੇਟੀ ਹੁਣ ਤੱਕ ਨਹੀਂ ਬਣੀ। ਇਸੇ ਕਾਰਨ ਹੁਣ ਕਿਸਾਨ ਕੇਂਦਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋਏ ਹਨ।


ਇਹ ਵੀ ਪੜ੍ਹੋ: Punjab News: ਬੀਜੇਪੀ ਪ੍ਰਧਾਨ ਜਾਖੜ ਨੇ ਕਿਸਾਨਾਂ ਨੂੰ ਕੀਤਾ ਖ਼ਬਰਦਾਰ! ਤੁਹਾਨੂੰ ਵਰਤ ਕੇ ਕੋਈ ਨੁਕਸਾਨ ਨਾ ਕਰਵਾ ਜਾਏ...


ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਮਾਨ ਨੇ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਆਉਣ ’ਤੇ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖਰੀਦੀਆਂ ਜਾਣਗੀਆਂ, ਜਦਕਿ ਅਜਿਹਾ ਨਹੀਂ ਹੋਇਆ। ਕਾਂਗਰਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਆਗੂ ਕਹਿ ਰਹੇ ਹਨ ਕਿ ਸਰਕਾਰ ਬਣਾਉਣ ਮਗਰੋਂ ਐਮਐਸਪੀ ਤਹਿਤ ਖਰੀਦ ਕੀਤੀ ਜਾਵੇਗੀ, ਜਦਕਿ ਇਸੇ ਪਾਰਟੀ ਨੇ ਪਹਿਲਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਇਨਕਾਰ ਕੀਤਾ ਸੀ।


ਇਹ ਵੀ ਪੜ੍ਹੋ: Laptop Display: ਖਿੱਚ ਕੇ ਵੱਡੀ ਕਰ ਸਕੋਂਗੇ ਲੈਪਟਾਪ ਦੀ ਸਕਰੀਨ, ਮਸ਼ਹੂਰ ਬ੍ਰਾਂਡ ਲਿਆ ਰਿਹਾ ਸਭ ਤੋਂ ਵਿਲੱਖਣ ਲੈਪਟਾਪ