ਪੜਚੋਲ ਕਰੋ

Golden Temple Threat: ਕੌਣ ਦੇ ਰਿਹਾ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ? ਪੰਜਾਬ ਦੇ ਹਾਲਤ ਵਿਗਾੜਣ ਦੀ ਵੱਡੀ ਸਾਜਿਸ਼

Golden Temple receive RDX Bomb Threat: ਪੰਜਾਬ ਦੇ ਹਾਲਤ ਵਿਗਾੜਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਲਈ ਨਿਸ਼ਾਨਾ ਸਿੱਖਾਂ ਨੂੰ ਬਣਾਇਆ ਜਾ ਰਿਹਾ ਹੈ।

Golden Temple receive RDX Bomb Threat: ਪੰਜਾਬ ਦੇ ਹਾਲਤ ਵਿਗਾੜਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਲਈ ਨਿਸ਼ਾਨਾ ਸਿੱਖਾਂ ਨੂੰ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਫਿਰਕੂ ਲਾਂਬੂ ਲਾਉਣ ਲਈ ਸਿੱਖਾਂ ਦੇ ਮੁਕੱਦਸ ਸਥਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਲਗਾਤਾਰ ਤੀਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੈ ਸਿੱਖਾਂ ਅੰਦਰ ਰੋਸ ਵਧ ਗਿਆ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਉਪਰ ਵੀ ਸਵਾਲ ਖੜ੍ਹੇ ਹੋ ਗਏ ਹਨ ਕਿ ਅਜੇ ਤੱਕ ਧਮਕੀਆਂ ਦੇਣ ਵਾਲਿਆਂ ਦਾ ਪਤਾ ਤੱਕ ਨਹੀਂ ਲਾਇਆ ਜਾ ਸਕਿਆ।

ਦਰਅਸਲ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਲਗਾਤਾਰ ਤੀਜੀ ਧਮਕੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖਤ ਇਤਰਾਜ਼ ਜਤਾਇਆ ਹੈ। SGPC ਦੀ ਈਮੇਲ 'ਤੇ ਭੇਜੀ ਧਮਕੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਈਪਾਂ ਵਿੱਚ RDX ਭਰ ਕੇ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਧਮਾਕੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸੋਮਵਾਰ ਤੇ ਮੰਗਲਵਾਰ ਨੂੰ ਵੀ ਈਮੇਲ ਭੇਜ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਲੰਬੇ ਸਮੇਂ ਤੋਂ ਸਾਡੀ ਆਸਥਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 1984 ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਬਹੁਤ ਨੁਕਸਾਨ ਹੋਇਆ। ਕੁਝ ਲੋਕਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਿੱਖਿਆਵਾਂ ਪਸੰਦ ਨਹੀਂ ਹਨ। ਸ਼੍ਰੋਮਣੀ ਕਮੇਟੀ ਨੂੰ 14 ਜੁਲਾਈ ਤੋਂ ਲਗਾਤਾਰ ਧਮਕੀ ਭਰੇ ਈਮੇਲ ਮਿਲ ਰਹੇ ਹਨ। 

ਧਾਮੀ ਨੇ ਕਿਹਾ ਕਿ ਜੇਕਰ ਇਹ ਈਮੇਲ ਸੰਸਦ ਮੈਂਬਰਾਂ ਤੇ ਮੁੱਖ ਮੰਤਰੀਆਂ ਨੂੰ ਭੇਜੇ ਗਏ ਹਨ ਪਰ ਸਰਕਾਰ ਨੇ ਅਜੇ ਤੱਕ ਇਸ 'ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਇਹ ਸਿੱਖ ਸੰਗਤ ਦੀ ਕੇਂਦਰੀ ਸੰਸਥਾ ਹੈ ਤੇ ਅਜਿਹੇ ਆਸਥਾ ਦੇ ਕੇਂਦਰ ਦੀ ਸੁਰੱਖਿਆ ਨੂੰ ਕਿਵੇਂ ਦਾਅ 'ਤੇ ਲਾਇਆ ਜਾ ਸਕਦਾ ਹੈ। ਕੀ ਦਰਬਾਰ ਸਾਹਿਬ ਵਿੱਚ ਸੰਗਤ ਦੀ ਆਵਾਜਾਈ ਨੂੰ ਘਟਾਉਣ ਦੀ ਕੋਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਮਾਮਲਾ ਕੀ ਹੈ ਤੇ ਕੀ ਇਹ ਕੋਈ ਸਾਜ਼ਿਸ਼ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਪਹਿਲਾਂ ਬੰਬ ਧਮਾਕੇ ਹੋ ਵੀ ਚੁੱਕੇ ਹਨ। ਪਹਿਲਾ ਧਮਾਕਾ 6 ਮਈ 2023 ਨੂੰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ (ਜੋ ਹਰਿਮੰਦਰ ਸਾਹਿਬ ਤੋਂ ਕੁਝ ਮੀਟਰ ਦੂਰ ਹੈ) ਵਿੱਚ ਰਾਤ 11:15 ਵਜੇ ਦੇ ਕਰੀਬ ਹੋਇਆ। ਇਹ ਧਮਾਕਾ ਇੱਕ ਘੱਟ ਤੀਬਰਤਾ ਵਾਲੇ IED ਨਾਲ ਕੀਤਾ ਗਿਆ। ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਨਾਲ ਲੋਕਾਂ ਵਿੱਚ ਡਰ ਫੈਲ ਗਿਆ ਤੇ ਕੁਝ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

ਦੂਜਾ ਧਮਾਕਾ 8 ਮਈ 2023 ਨੂੰ ਸਵੇਰੇ 6:30 ਵਜੇ ਦੇ ਕਰੀਬ, ਉਸੇ ਖੇਤਰ ਵਿੱਚ ਹੋਇਆ। ਇਹ ਵੀ ਇੱਕ ਘੱਟ ਤੀਬਰਤਾ ਵਾਲਾ ਧਮਾਕਾ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋਇਆ ਤੇ ਨੇੜਲੀਆਂ ਦੁਕਾਨਾਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਤੀਜਾ ਧਮਾਕਾ 10 ਮਈ 2023 ਨੂੰ ਦੁਪਹਿਰ 12:15 ਵਜੇ ਹੋਇਆ, ਜਿਸ ਵਿੱਚ ਇੱਕ ਸ਼ੱਕੀ ਬੈਗ ਮਿਲਿਆ। ਇਹ ਧਮਾਕਾ ਵੀ ਹਲਕਾ ਹੀ ਸੀ, ਪਰ ਇਸ ਨੇ ਲੋਕਾਂ ਵਿੱਚ ਡਰ ਤੇ ਭੰਬਲਭੂਸੇ ਦਾ ਮਾਹੌਲ ਵਧਾ ਦਿੱਤਾ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget