Who Is Amritpal Singh Wife : ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹੈ। ਪੰਜਾਬ ਪੁਲਿਸ ਪਿਛਲੇ 5 ਦਿਨਾਂ ਤੋਂ ਉਸਦੀ ਭਾਲ ਕਰ ਰਹੀ ਹੈ। ਅੰਮ੍ਰਿਤਪਾਲ ਨੂੰ ਫੜਨ ਲਈ ਪੁਲਸ ਹੁਣ ਉਸ ਦੀ ਪਤਨੀ ਅਤੇ ਰਿਸ਼ਤੇਦਾਰਾਂ 'ਤੇ ਵੀ ਸ਼ਿਕੰਜਾ ਕੱਸ ਰਹੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਉਸ ਦੀ ਪਤਨੀ ਕਿਰਨਦੀਪ ਕੌਰ ਸਮੇਤ ਉਸ ਦੇ ਅਤੇ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕਰ ਰਹੀ ਹੈ। ਜਿਸ ਕਾਰਨ ਪੁਲੀਸ ਅਧਿਕਾਰੀਆਂ ਨੇ ਉਸ ਦੀ ਪਤਨੀ ਕਿਰਨਦੀਪ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪਿੰਡ ਜੱਲੂਪੁਰ ਖੇੜਾ ਵਿੱਚ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ ਪੁਲੀਸ ਅਧਿਕਾਰੀਆਂ ਨੇ ਕਿਰਨਦੀਪ, ਉਸ ਦੇ ਪਿਤਾ ਤਰਸੇਮ ਸਿੰਘ ਅਤੇ ਮਾਂ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਸ ਦੀ ਪਤਨੀ ਤੋਂ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਪੁੱਛਗਿੱਛ ਕੀਤੀ ਹੈ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੋਈ ਖਾਸ ਜਾਣਕਾਰੀ ਨਹੀਂ ਆਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ ਕੌਣ ਹੈ ਕਿਰਨਦੀਪ ਕੌਰ?