Amritsar News: ਸਿਰਫ ਇੱਕ ਚੈਨਲ 'ਤੇ ਹੀ ਗੁਰਬਾਣੀ ਦਾ ਪ੍ਰਸਾਰਨ ਕਿਉਂ? ਸੀਐਮ ਭਗਵੰਤ ਮਾਨ ਵੱਲੋਂ ਮੁੱਦਾ ਉਠਾਉਣ 'ਤੇ ਲੋਕ ਖੁਸ਼
ਪੰਜਾਬ ਸਰਕਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ’ਤੇ ਇੱਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ’ਚ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ ਸਿੱਧੇ ਤੌਰ ’ਤੇ ਅਜਿਹਾ ਹੀ ਇਸ਼ਾਰਾ ਕਰਦਾ ਹੈ।
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਾਰੇ ਚੈਨਲਾਂ ਉਪਰ ਕਰਨ ਦੇ ਮੁੱਦਾ ਉਠਾਉਣ ਮਗਰੋਂ ਨਵੀਂ ਚਰਚਾ ਛਿੜ ਗਈ ਹੈ। ਸਿੱਖ ਸੰਗਤ ਵੱਲੋਂ ਇਸ ਦਾ ਪ੍ਰਸੰਸਾ ਕੀਤਾ ਜਾ ਰਹੀ ਹੈ। ਇਸ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਵੀ ਮੁੱਖ ਮੰਤਰੀ ਦੇ ਇਸ ਟਵੀਟ ਬਾਰੇ ਸਹਿਮਤੀ ਜਤਾਈ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ ਤੇ ਇਸ ਨਾਲ ਦਰਬਾਰ ਸਾਹਿਬ ਦਾ ਇਹ ਪ੍ਰਸਾਰਣ ਹਰੇਕ ਤਕ ਪਹੁੰਚੇਗਾ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਰੇ ਧਰਮਾਂ ਦਾ ਸਤਿਕਾਰ ਯੋਗ ਹੈ। ਇਸ ਨੂੰ ਹਰੇਕ ਚੈਨਲ ਉੱਤੇ ਹੀ ਨਹੀਂ ਬਲਕਿ ਹਰੇਕ ਭਾਸ਼ਾ ਵਿੱਚ ਚਲਾਉਣਾ ਚਾਹੀਦਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਦੂਰ-ਦੁਰੇਡੇ ਤੋਂ ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਣ ਆਉਂਦੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਬਾਹਰਲੇ ਧਰਮਾਂ ਤੇ ਮੁਲਕਾਂ ਦੇ ਹੁੰਦੇ ਹਨ, ਜਿਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਵੀ ਸਮਝ ਨਹੀਂ ਆਉਂਦੀ। ਉਨ੍ਹਾਂ ਲਈ ਇਹ ਬੜਾ ਵਧੀਆ ਸਾਬਤ ਹੋਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ’ਤੇ ਇੱਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ’ਚ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ ਸਿੱਧੇ ਤੌਰ ’ਤੇ ਅਜਿਹਾ ਹੀ ਇਸ਼ਾਰਾ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਸਮੇਂ-ਸਮੇਂ ’ਤੇ ਆਪਣੇ ਸਿਆਸੀ ਭਾਸ਼ਣਾਂ ’ਚ ਇੱਕ ਨਿੱਜੀ ਚੈਨਲ ’ਤੇ ਗੁਰਬਾਣੀ ਦੇ ਪ੍ਰਸਾਰਣ ਨੂੰ ਨਿਸ਼ਾਨੇ ’ਤੇ ਰੱਖਿਆ ਸੀ ਪਰ ਹੁਣ ਤਾਂ ਉਨ੍ਹਾਂ ਟਵੀਟ ਕਰਕੇ ਇਸ ਬਾਰੇ ਰਸਮੀ ਤੌਰ ’ਤੇ ਕਦਮ ਅੱਗੇ ਵਧਾਉਣ ਦੇ ਸੰਕੇਤ ਦੇ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨ ਟਵੀਟ ਕਰਦਿਆਂ ਸਵਾਲ ਚੁੱਕਿਆ, ‘‘ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ...ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।’’
ਦੱਸ ਦਈਏ ਕਿ ਪਹਿਲਾਂ ਵੀ ਕਈ ਸਿਆਸੀ ਪਾਰਟੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇਕ ਨਿੱਜੀ ਚੈਨਲ ’ਤੇ ਹੀ ਕੀਤੇ ਜਾਣ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਈ ਵਾਰ ਇਹ ਮੁੱਦਾ ਚੁੱਕਿਆ ਜ਼ਰੂਰ ਹੈ ਪਰ ਇਸ ਮੁੱਦੇ ਨੂੰ ਖਤਮ ਨਹੀਂ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਅਜਿਹੇ ਮੁੱਦੇ ’ਤੇ ਸਿਆਸੀ ਪਾਰਟੀਆਂ ਦਾ ਧਾਰਮਿਕ ਮਸਲਿਆਂ ’ਚ ਦਖਲ ਦੇਣ ਦਾ ਦਾਅਵਾ ਕਰਕੇ ਮਸਲੇ ਨੂੰ ਠੰਢੇ ਬਸਤੇ ਵਿੱਚ ਪਾਉਂਦਾ ਰਿਹਾ ਸੀ।