Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਅੰਮ੍ਰਿਤਸਰ ਦੇ ਮਜੀਠਾ ਰੋਡ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਹਿਲਾ ਨੇ ਆਪਣੇ ਪਤੀ ਨੂੰ ਹੋਟਲ ਵਿੱਚ ਦੂਜੀ ਔਰਤ ਨਾਲ ਦੇਖ ਲਿਆ। ਇਸ ਤੋਂ ਬਾਅਦ ਹੋਟਲ ਵਿੱਚ ਕਾਫੀ ਹੰਗਾਮਾ ਹੋ
Punjab News : ਅੰਮ੍ਰਿਤਸਰ ਦੇ ਮਜੀਠਾ ਰੋਡ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਹਿਲਾ ਨੇ ਆਪਣੇ ਪਤੀ ਨੂੰ ਹੋਟਲ ਵਿੱਚ ਦੂਜੀ ਔਰਤ ਨਾਲ ਦੇਖ ਲਿਆ। ਇਸ ਤੋਂ ਬਾਅਦ ਹੋਟਲ ਵਿੱਚ ਕਾਫੀ ਹੰਗਾਮਾ ਹੋ ਗਿਆ। ਮਹਿਲਾ ਨੇ ਆਪਣੇ ਪਤੀ ਨੂੰ ਕਥਿਤ ਤੌਰ 'ਤੇ ਰੰਗੇ ਹੱਥੀਂ ਫੜਨ ਤੋਂ ਬਾਅਦ ਉਸ ਦੀ ਜੰਮ ਕੇ ਕਲਾਸ ਲਗਾਈ।
ਮਿਲੀ ਜਾਣਕਾਰੀ ਮੁਤਾਬਕ ਮਹਿਲਾ ਨੂੰ ਆਪਣੇ ਪਤੀ 'ਤੇ ਪਹਿਲਾਂ ਤੋਂ ਹੀ ਸ਼ੱਕ ਸੀ। ਇਸੇ ਦੌਰਾਨ ਜਦੋਂ ਉਸ ਨੂੰ ਪਤੀ ਦੇ ਹੋਟਲ ਵਿੱਚ ਹੋਣ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਮਜੀਠਾ ਰੋਡ ਸਥਿਤ ਹੋਟਲ ਪਹੁੰਚ ਗਈ। ਉੱਥੇ ਜਾ ਕੇ ਉਸ ਨੇ ਆਪਣੇ ਪਤੀ ਨੂੰ ਇੱਕ ਹੋਰ ਔਰਤ ਦੇ ਨਾਲ ਦੇਖ ਲਿਆ। ਇਸ ਤੋਂ ਬਾਅਦ ਮਹਿਲਾ ਨੇ ਹੋਟਲ ਵਿੱਚ ਹੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਮਹਿਲਾ ਵੱਲੋਂ ਆਪਣੇ ਪਤੀ 'ਤੇ ਕਈ ਗੰਭੀਰ ਇਲਜ਼ਾਮ ਵੀ ਲਗਾਏ ਗਏ। ਮਾਮਲਾ ਵਧਦਾ ਦੇਖ ਮਹਿਲਾ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮ ਵੀ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ।
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਜੇਕਰ ਕੋਈ ਲਿਖਤੀ ਸ਼ਿਕਾਇਤ ਦਿੱਤੀ ਜਾਂਦੀ ਹੈ ਤਾਂ ਉਸ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਵਿੱਚ ਪੁਲਸ ਦੀ ਅਗਲੀ ਕਾਰਵਾਈ ਸ਼ਿਕਾਇਤ ਮਿਲਣ ਤੋਂ ਬਾਅਦ ਹੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ



















