Amritpal Singh Campaign Khadoor Sahib: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬਿਨਾਂ ਮਨਜ਼ੂਰੀ ਤੋਂ ਲਾਊਡ ਸਪੀਕਰ ਲਗਾਉਣ ਦੇ ਦੋਸ਼ 'ਚ ਥਾਣਾ ਖਾਲੜਾ ਦੀ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਦੇ ਇੰਚਾਰਜ ਵਿਨੋਦ ਸ਼ਰਮਾ ਨੇ ਦੱਸਿਆ ਕਿ ਪਿੰਡ ਨਾਰਲੀ, ਅਮੀਸ਼ਾਹ, ਦਲ, ਵਣ ਤਾਰਾ ਸਿੰਘ, ਮਾੜੀਮੇਘਾ ਅਤੇ ਦਲੇਰੀ ਵਿੱਚ ਵਰਕਰਾਂ ਵੱਲੋਂ ਬਿਨਾਂ ਆਗਿਆ ਲਏ ਲਾਊਡ ਸਪੀਕਰ ਲਗਾ ਕੇ ਅੰਮ੍ਰਿਤਪਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾਵੇਗੀ।


 


ਐਨ.ਕੇ ਸ਼ਰਮਾ 'ਤੇ ਕਾਰਵਾਈ 


ਓਧਰ ਪਟਿਆਲਾ ਦੀ ਥਾਣਾ ਅਨਾਜ ਮੰਡੀ ਦੀ ਪੁਲੀਸ ਨੇ ਚੋਣ ਕਮਿਸ਼ਨ ਦੇ ਨੋਡਲ ਅਫਸਰ ਦੀ ਸ਼ਿਕਾਇਤ ’ਤੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ ਸ਼ਰਮਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ। ਐਨ.ਕੇ ਸ਼ਰਮਾ ਦੀ ਤਰਫੋਂ ਵੱਖ-ਵੱਖ ਥਾਵਾਂ 'ਤੇ ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਇਮਾਰਤਾਂ 'ਤੇ ਪੋਸਟਰ, ਬੈਨਰ, ਬੋਰਡ, ਫਲੈਕਸ ਅਤੇ ਝੰਡੇ ਲਗਾਏ ਗਏ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ।


 


ਐਨ.ਕੇ ਸ਼ਰਮਾ ਦਾ ਬਿਆਨ


ਪਰਚੇ 'ਤੇ ਪ੍ਰਤੀਕਿਰਿਆ ਦਿੰਦਿਆਂ ਐਨ.ਕੇ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਿੱਤ ਪੱਕੀ ਹੁੰਦੀ ਦੇਖ ਕੇ ਸਰਕਾਰ ਘਬਰਾਹਟ 'ਚ ਹੈ। ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹ ਪਰਵਾਹ ਨਹੀਂ ਕਰਦੇ। ਅਦਾਲਤ ਵਿੱਚ ਸਾਰਾ ਸੱਚ ਸਾਹਮਣੇ ਆ ਜਾਵੇਗਾ। 2 ਦਿਨ ਪਹਿਲਾਂ ਜਿਸ ਤਰੀਕੇ ਨਾਲ ਪਟਿਆਲਾ 'ਚ ਸੁਖਬੀਰ ਬਾਦਲ ਦੀ ਰੈਲੀ 'ਚ ਆਉਣ ਲਈ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦੀਆਂ ਬੱਸਾਂ ਨੂੰ ਰੋਕਿਆ ਗਿਆ ਅਤੇ ਰੈਲੀ 'ਚ ਆਉਣ 'ਚ ਦਿੱਕਤਾਂ ਪੈਦਾ ਕੀਤੀਆਂ ਗਈਆਂ। ਉਸ ਨੂੰ ਉਸੇ ਦਿਨ ਪਤਾ ਲੱਗਾ ਕਿ ਸਰਕਾਰ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial