Action Against Corruption: ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫਤਾਰ
Punjab News: ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਮੁਲਾਜ਼ਮਾਂ ਦੇ ਨਾਂਅ ਉੱਤੇ ਮੰਗੀ ਗਈ ਰਿਸ਼ਵਤ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।
ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਹੋਵੇਗੀ ਜਾਂਚ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ-Farmers Protest: ਸ਼ੰਭੂ ਬਾਰਡਰ 'ਤੇ ਫਿਰ ਭਾਰੀ ਹੰਗਾਮਾ, ਕਿਸਾਨਾਂ 'ਤੇ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।