Punjab News: ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਈ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨੀਲਮ ਰਾਣੀ ਅਰੋੜਾ ਵਜੋਂ ਹੋਈ ਹੈ, ਜੋ ਆਪਣੀ ਭੈਣ ਨਾਲ ਦਿੱਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਰਸ਼ਨ ਕਰਨ ਆਈ ਸੀ ਜਿਸ ਵੇਲੇ ਉਸ ਦੀ ਮੌਤ ਹੋਈ ਓਦੋਂ ਉਹ ਲਾਇਨ ਵਿੱਚ ਖੜ੍ਹੀ ਹੋ ਕੇ ਦਰਸ਼ਨਾਂ ਲਈ ਇੰਤਜ਼ਾਰ ਕਰ ਰਹੀ ਸੀ।

ਜ਼ਿਕਰ ਕਰ ਦਈਏ ਕਿ ਨੀਲਮ ਰਾਣੀ ਅੰਮ੍ਰਿਤਸਰ ਦੇ ਵਾਰਡ ਨੰਬਰ 8 ਦੀ ਵਸਨੀਕ ਸੀ ਤੇ ਦਿੱਲੀ ਤੋਂ ਆਈ ਸੀ। ਉਹ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ। ਜਦੋਂ ਉਹ ਆਪਣੇ ਰਿਸ਼ਤੇਦਾਰਾਂ ਨਾਲ ਦਰਸ਼ਨਾਂ ਲਈ ਲਾਈਨ ਵਿੱਚ ਖੜ੍ਹੀ ਸੀ। ਇਸ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਹ ਫਰਸ਼ ਉੱਤੇ ਡਿੱਗ ਪਈ। ਇਸ ਮੌਕੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਸ਼ਰਧਾਲੂਆਂ ਅਤੇ ਸੇਵਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।