Amritsar News : ਅੰਮ੍ਰਿਤਸਰ ਵਿੱਚ OCM ਮਿੱਲ ਦੇ ਬਾਹਰ ਪਿਛਲੇ ਕਰੀਬ 22 ਦਿਨਾਂ ਤੋਂ ਧਰਨੇ 'ਤੇ ਬੈਠੇ ਮੁਲਾਜ਼ਮਾਂ ਅਤੇ ਇੱਕ ਗੁਰਸਿੱਖ ਔਰਤ ਵਿਚਾਲੇ ਤਣਾਅ ਵਾਲੀ ਸਥਿਤੀ ਬਣ ਗਈ। ਇਸ ਦੌਰਾਨ ਔਰਤ ਵੱਲੋਂ ਸ੍ਰੀ ਸਾਹਿਬ ਕੱਢਣ ਦੀ ਘਟਨਾ ਸਾਹਮਣੇ ਆਈ ਹੈ। ਪੂਰੀ ਘਟਨਾ ਉੱਥੇ ਮੌਜੂਦ ਲੋਕਾਂ ਦੇ ਕੈਮਰੇ ਵਿੱਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ OCM ਮਿੱਲ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਜਿਨ੍ਹਾਂ ਕਾਮਿਆਂ ਨੂੰ ਨੌਕਰੀ ਤੋਂ ਹਟਾਇਆ ਗਿਆ ਹੈ, ਉਨ੍ਹਾਂ ਨੂੰ ਮੁੜ ਕੰਮ 'ਤੇ ਰੱਖਿਆ ਜਾਵੇ।
ਇਸੇ ਦੌਰਾਨ ਇੱਕ ਗੁਰਸਿੱਖ ਔਰਤ ਧਰਨੇ ਵਾਲੀ ਥਾਂ 'ਤੇ ਪਹੁੰਚੀ। ਕਿਸੇ ਗੱਲ ਨੂੰ ਲੈ ਕੇ ਉਸ ਦੀ ਮੁਲਾਜ਼ਮਾਂ ਨਾਲ ਤਕਰਾਰ ਹੋ ਗਈ ਅਤੇ ਔਰਤ ਨੇ ਆਪਣਾ ਸ੍ਰੀ ਸਾਹਿਬ ਕੱਢ ਲਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਦਖ਼ਲ ਦੇ ਕੇ ਉਸ ਨੂੰ ਰੋਕਿਆ, ਜਿਸ ਕਾਰਨ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ।
ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਛਿੜ ਗਈ ਹੈ। ਫਿਲਹਾਲ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।