Amritsar News: ਲੋਕ ਸਭਾ ਚੋਣਾਂ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਨਤਾ ਦੇ ਸਿੱਧੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸ਼ੱਕ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਜਨਤਾ ਵੱਲੋਂ ਸੱਤਾਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਵੀ ਸਵਾਲ ਪੁੱਛੇ ਜਾ ਰਹੇ ਹਨ। ਅਜਿਹਾ ਹੀ ਵਾਕਿਆ ਅੱਜ ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿੱਚ ਵੇਖਣ ਨੂੰ ਮਿਲਿਆ।



ਦਰਅਸਲ, ਪੰਜਾਬ ਦੇ ਕੈਬਨਿਟ ਮੰਤਰੀ ਤੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਸਿੰਘ ਭੁੱਲਰ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਵੀ ਕੀਤੀ ਪਰ ਜਦੋਂ ਉਹ ਪਰਿਕਰਮਾ ਵਿੱਚ ਪਹੁੰਚੇ ਤਾਂ ਇੱਕ ਸ਼ਰਧਾਲੂ ਨੇ ਉਨ੍ਹਾਂ ਨੂੰ ਘੇਰ ਲਿਆ। ਸ਼ਰਧਾਲੂ ਨੇ ਭੁੱਲਰ ਤੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। ਇਸ ਵੇਲੇ ਕੁਝ ਲੋਕ ਵੀਡੀਓ ਵੀ ਬਣਾ ਰਹੇ ਸੀ।


ਸ਼ਰਧਾਲੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਵਾਲੇ ਨਸ਼ਾ ਬੰਦ ਹੀ ਬੰਦ ਕਰਵਾ ਦੇਣ। ਹੋਰ ਇਨ੍ਹਾਂ ਤੋਂ ਕੋਈ ਉਮੀਦ ਨਹੀਂ। ਹੁਣ ਇਨ੍ਹਾਂ ਤੋਂ ਕੋਈ ਆਸ ਨਹੀਂ ਰਹੀ। ਬੱਸ ਚਿੱਟਾ ਹੀ ਬੰਦ ਕਰਵਾ ਦੇਣ। ਨਸ਼ੇ ਨਾਲ ਮਾਵਾਂ ਦੇ ਬੱਚੇ ਨਾਲੀਆਂ ਵਿੱਚ ਡਿੱਗੇ ਪਏ ਮਿਲਦੇ ਹਨ। ਨੌਜਵਾਨ ਨੇ ਕਿਹਾ ਕਿ ਉਹ ਨਸ਼ਾ ਰੋਕਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਸਨ ਪਰ ਉਹ ਵੀ ਨਹੀਂ ਕਰ ਸਕੇ। ਇਹ ਦੇਖ ਕੇ ਲਾਲਜੀਤ ਸਿੰਘ ਭੁੱਲਰ ਪਹਿਲਾਂ ਤਾਂ ਰੁਕ ਗਏ ਪਰ ਫਿਰ ਉਥੋਂ ਚਲੇ ਗਏ। 



ਦਰਅਸਲ, ਲਾਲਜੀਤ ਸਿੰਘ ਭੁੱਲਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ। ਉਨ੍ਹਾਂ ਦੇ ਸਮਰਥਕ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਨੇ ਕੁਝ ਸਮਾਂ ਜੁੱਤੀਆਂ ਦੀ ਸੇਵਾ ਵੀ ਕੀਤੀ। ਇਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਗਏ। ਇੰਨਾ ਹੀ ਨਹੀਂ ਉਨ੍ਹਾਂ ਲੰਗਰ ਹਾਲ ਵਿੱਚ ਬਰਤਨਾਂ ਦੀ ਸਫ਼ਾਈ ਦੀ ਸੇਵਾ ਵੀ ਨਿਭਾਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।