ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Amritsar News : ਫਲੈਟ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਨੌਜਵਾਨ ਦੀ ਮੌਤ , ਕਰ ਰਿਹਾ ਸੀ ਸੀਵਰੇਜ ਦੀ ਸਫ਼ਾਈ
Amritsar News : ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ ਦੇ ਫਲੈਟਾਂ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਜਿਥੇ ਆਪਣੇ ਫਲੈਟ ਦਾ ਸੀਵਰੇਜ ਸਾਫ਼ ਕਰਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ
![Amritsar News : ਫਲੈਟ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਨੌਜਵਾਨ ਦੀ ਮੌਤ , ਕਰ ਰਿਹਾ ਸੀ ਸੀਵਰੇਜ ਦੀ ਸਫ਼ਾਈ Young man died due to falling down from the fourth floor of the flat in Amritsar , he was cleaning the Sewage Amritsar News : ਫਲੈਟ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਨੌਜਵਾਨ ਦੀ ਮੌਤ , ਕਰ ਰਿਹਾ ਸੀ ਸੀਵਰੇਜ ਦੀ ਸਫ਼ਾਈ](https://feeds.abplive.com/onecms/images/uploaded-images/2023/03/22/6a5c26c27a4c446260e5a3702eea25101679469777242345_original.jpg?impolicy=abp_cdn&imwidth=1200&height=675)
Amritsar News
Amritsar News : ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ ਦੇ ਫਲੈਟਾਂ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਜਿਥੇ ਆਪਣੇ ਫਲੈਟ ਦਾ ਸੀਵਰੇਜ ਸਾਫ਼ ਕਰਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਫਲੈਟਾਂ ਦੇ ਵਿੱਚ ਰਹਿਣ ਵਾਲੇ ਸੋਨੂ ਅਤੇ ਰਾਣੀ ਨੇ ਦੱਸਿਆ ਕਿ ਇਹਨਾਂ ਹਲਾਤਾਂ ਦੇ ਵਿਚ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਜਾਮ ਪਏ ਹਨ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਉਹਨਾਂ ਕਿਹਾ ਕਿ ਮ੍ਰਿਤਕ ਨੌਜਵਾਨ ਆਪਣੇ 15 ਨੰਬਰ ਫਲੈਟ ਦੇ ਸੀਵਰੇਜ ਦੀ ਚੌਥੀ ਮੰਜ਼ਿਲ 'ਤੇ ਚੜ੍ਹ ਕੇ ਪਾਈਪ ਦੀ ਸਫਾਈ ਕਰ ਰਿਹਾ ਸੀ, ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਹੇਠਾਂ ਆ ਡਿੱਗਾ ਅਤੇ ਉਸ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੀ ਸਮੱਸਿਆਂ ਕਾਰਨ ਪਰੇਸ਼ਾਨ ਹਨ ਪਰ ਪ੍ਰਸਾਸ਼ਨ ਅਤੇ ਸਰਕਾਰ ਵੱਲੋਂ ਉਹਨਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ।
ਇਸ ਮੌਕੇ 'ਤੇ ਹਲਕੇ ਦੇ ਵਿਧਾਇਕ ਮੈਡਮ ਜੀਵਨਜੋਤ ਕੌਰ ਵੱਲੋਂ ਪਹੁੰਚੇ ਨੁਮਾਇੰਦੇ ਨੇ ਪਰਿਵਾਰ ਦੇ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਸਰਕਾਰ ਪੱਖੋਂ ਹਰ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹਰਿਆਣਾ ਦੇ ਪਾਣੀਪਤ 'ਚ NH-44 'ਤੇ ਸਥਿਤ PIET ਕਾਲਜ ਦੀ ਇਕ ਵਿਦਿਆਰਥਣ ਸ਼ੱਕੀ ਹਾਲਾਤਾਂ ਵਿਚ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ ਸੀ। ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਗਾਰਡ ਤੁਰੰਤ ਮੌਕੇ 'ਤੇ ਪਹੁੰਚ ਗਏ, ਸੂਚਨਾ ਮਿਲਦੇ ਹੀ ਕਾਲਜ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਵਿਦਿਆਰਥਣ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)