Amritsar News : ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ ਦੇ ਫਲੈਟਾਂ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਜਿਥੇ ਆਪਣੇ ਫਲੈਟ ਦਾ ਸੀਵਰੇਜ ਸਾਫ਼ ਕਰਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਫਲੈਟਾਂ ਦੇ ਵਿੱਚ ਰਹਿਣ ਵਾਲੇ ਸੋਨੂ ਅਤੇ ਰਾਣੀ ਨੇ ਦੱਸਿਆ ਕਿ ਇਹਨਾਂ ਹਲਾਤਾਂ ਦੇ ਵਿਚ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਜਾਮ ਪਏ ਹਨ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। 



 

ਉਹਨਾਂ ਕਿਹਾ ਕਿ ਮ੍ਰਿਤਕ ਨੌਜਵਾਨ ਆਪਣੇ 15 ਨੰਬਰ ਫਲੈਟ ਦੇ ਸੀਵਰੇਜ ਦੀ ਚੌਥੀ ਮੰਜ਼ਿਲ 'ਤੇ ਚੜ੍ਹ ਕੇ ਪਾਈਪ ਦੀ ਸਫਾਈ ਕਰ ਰਿਹਾ ਸੀ, ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਹੇਠਾਂ ਆ ਡਿੱਗਾ ਅਤੇ ਉਸ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੀ ਸਮੱਸਿਆਂ ਕਾਰਨ ਪਰੇਸ਼ਾਨ ਹਨ ਪਰ ਪ੍ਰਸਾਸ਼ਨ ਅਤੇ ਸਰਕਾਰ ਵੱਲੋਂ ਉਹਨਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। 

 


ਇਸ ਮੌਕੇ 'ਤੇ ਹਲਕੇ ਦੇ ਵਿਧਾਇਕ ਮੈਡਮ ਜੀਵਨਜੋਤ ਕੌਰ ਵੱਲੋਂ ਪਹੁੰਚੇ ਨੁਮਾਇੰਦੇ ਨੇ ਪਰਿਵਾਰ ਦੇ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਸਰਕਾਰ ਪੱਖੋਂ ਹਰ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹਰਿਆਣਾ ਦੇ ਪਾਣੀਪਤ 'ਚ NH-44 'ਤੇ ਸਥਿਤ PIET ਕਾਲਜ ਦੀ ਇਕ ਵਿਦਿਆਰਥਣ ਸ਼ੱਕੀ ਹਾਲਾਤਾਂ ਵਿਚ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ ਸੀ। ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਗਾਰਡ ਤੁਰੰਤ ਮੌਕੇ 'ਤੇ ਪਹੁੰਚ ਗਏ, ਸੂਚਨਾ ਮਿਲਦੇ ਹੀ ਕਾਲਜ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਵਿਦਿਆਰਥਣ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।