Drugs In Punjab: ਤਰਨਤਾਰਨ ਦੇ ਥਾਣਾ ਸਿਟੀ ਦੇ ਇਲਾਕੇ ਗੋਕਲਪੁਰਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਉਰਫ ਮਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਦਿਆਂ ਹੀ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਨੀ ਦੇ ਮਾਤਾ-ਪਿਤਾ ਦੀ ਕਈ ਸਾਲ ਪਹਿਲਾਂ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਆਪਣੀ 80 ਸਾਲਾ ਨਾਨੀ ਸੋਮਾਵਤੀ ਨਾਲ ਰਹਿੰਦਾ ਸੀ। ਉਹ ਮਜ਼ਦੂਰੀ ਕਰਕੇ ਕਿਸੇ ਤਰ੍ਹਾਂ ਆਪਣੇ ਘਰ ਦਾ ਖ਼ਰਚਾ ਚਲਾਉਂਦਾ ਸੀ।
ਮ੍ਰਿਤਕ ਨੌਜਵਾਨ ਦੀ ਨਾਨੀ ਸੋਮਾਵਤੀ ਨੇ ਦੱਸਿਆ ਕਿ ਉਸ ਦਾ ਦੋਹਤਾ ਮਨਮੋਹਨ ਸਿੰਘ ਪਹਿਲਾਂ ਨਸ਼ੇ ਦਾ ਆਦੀ ਨਹੀਂ ਸੀ। ਅਜੇ ਕੁਝ ਸਾਲ ਪਹਿਲਾਂ ਹੀ ਉਹ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਫਸ ਗਿਆ ਸੀ ਕਿ ਇਸ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਇਸ ਦੇ ਲਈ ਉਸ ਨੇ ਬਹੁਤ ਕੋਸ਼ਿਸ਼ ਕੀਤੀ ਪਰ ਆਖਰਕਾਰ ਮਨਮੋਹਨ ਸਿੰਘ ਵੀ ਨਸ਼ਿਆਂ ਵਿੱਚ ਫਸੇ ਹੋਰਨਾਂ ਨੌਜਵਾਨਾਂ ਵਾਂਗ ਆਪਣੀ ਜਾਨ ਤੋਂ ਹੱਥ ਧੋ ਬੈਠਾ।
ਸੋਮਾਵਤੀ ਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ੇ ਅੰਨ੍ਹੇਵਾਹ ਵਿਕਦੇ ਹਨ। ਪੁਲਿਸ ਕਾਰਵਾਈ ਦੇ ਨਾਂ ’ਤੇ ਸਿਰਫ਼ ਰਸਮੀ ਕਾਰਵਾਈ ਕਰ ਰਹੀ ਹੈ। ਇਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨਾਲ ਹੱਥ ਮਿਲਾ ਲਿਆ ਹੈ। ਦੱਸ ਦੇਈਏ ਕਿ ਬੀਤੀ 19 ਜੂਨ ਨੂੰ ਕੋਟ ਸਿਵੀਆਂ ਦੇ ਇੱਕ ਨੌਜਵਾਨ ਹਰਜੀਤ ਸਿੰਘ (28) ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਪਿੰਡ ਛਾਪਾ ਦੀਆਂ ਝਾੜੀਆਂ ਵਿੱਚ ਪਈ ਮਿਲੀ।
ਇਹ ਵੀ ਪੜ੍ਹੋ-ਵਿਆਹ ਤੋਂ 5 ਦਿਨ ਪਹਿਲਾਂ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਂ ਨੂੰ ਲਹਿੰਗਾ ਤੇ ਚੂੜਾ ਲੈਣ ਲਈ ਬਾਜ਼ਾਰ ਭੇਜ ਕੇ ਲਾਇਆ ਫਾਹਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।