15 ਅਕਤੂਬਰ ਨੂੰ ਹੋਵੇਗਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਾ ਯੁਵਕ ਮੇਲਾ
ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰਰੇਸ਼ਨ ਔਫਲਾਈਨ ਅਤੇ ਔਨਲਾਈਨ ਦੋਵਾਂ ਮੋਡ ਵਿੱਚ ਕੀਤੀ ਜਾ ਸਕਦੀ ਹੈ।

ਅੰਮ੍ਰਿਤਸਰ: ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਵੱਲੋਂ 15 ਅਕਤੂਬਰ ਨੂੰ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਾਹਵਰੀਆ ਨੇ ਦੱਸਿਆ ਕਿ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਮੌਕੇ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ, ਨੌਜਵਾਨ ਸੰਵਾਦ ਅਤੇ ਸੱਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਵੀ ਕਰਵਾਇਆ ਜਾਵੇਗਾ।
ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਇਸ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰਰੇਸ਼ਨ ਔਫਲਾਈਨ ਅਤੇ ਔਨਲਾਈਨ ਦੋਵਾਂ ਮੋਡ ਵਿੱਚ ਕੀਤੀ ਜਾ ਸਕਦੀ ਹੈ। ਗੂਗਲ ਫਾਰਮ ਦਾ ਲਿੰਕ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਪੇਜ ’ਤੇ ਅਪਲੋਡ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜੇਤੂ ਪ੍ਰਤੀਯੋਗੀ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣਗੇ। ਨਾਲ ਹੀ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਫਤਰ, ਨੇੜੇ ਸਿਵਲ ਲਾਈਨ ਥਾਣਾ, ਰਾਮਬਾਗ ਫਾਟਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਕਰਵਾਈਆਂ ਗਈਆਂ ਪ੍ਰਤੀਯੋਗਤਾਵਾਂ
ਸ੍ਰੀ ਗੁਰੂ ਰਾਮਦਾਸ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਉ ਮੰਡੀ, ਅੰਮ੍ਰਿਤਸਰ ਵਿਖੇ ਸਪੈਸ਼ਲ ਦਿਵਿਆਂਗ ਸਕੂਲਾਂ ਦੇ ਵਿਦਿਆਰਥੀਆਂ ਲਈ ਕ੍ਰੋਰੀਓਗ੍ਰਾਫੀ ਅਤੇ ਸ਼ਬਦ ਕੀਰਤਨ ਦੀਆਂ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਸਨ । ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ (Intellectual Disable) ਵਾਲੇ ਬੱਚਿਆਂ ਵਲੋਂ ਭਾਗ ਲਿਆ ਗਿਆ ਸੀ।
11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ (ਦੀਵਾਨ ਹਾਲ) ਵਿਖੇ ਸੰਸਥਾ ਦੀਆਂ ਸਹਿਵਾਸਣਾਂ ਵਲੋਂ ਕੋਰਿਓਗ੍ਰਾਫੀ ਅਤੇ ਸ਼ਬਦ ਕੀਰਤਨ ਵਿਚੋਂ ਪਹਿਲਾ (Special prize), ਦੂਜਾ ਅਤੇ ਤੀਜਾ ਦਰਜਾ ਹਾਸਲ ਕਰਨ ਉਪਰੰਤ ਇਹਨਾਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।






















