Punjab News: ਅੰਮ੍ਰਿਤਸਰ ਦੇ ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨੰਨਕੇ ਵਿੱਚ ਇਕ ਨੋਜਵਾਨ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਅਤੇ ਉਸ ਦੀ ਉਮਰ 28 ਸਾਲ ਦੀ ਹੈ।
ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਪਤਾ ਲੱਗ ਰਿਹਾ ਹੈ ਕਿ ਤਿੰਨ ਨੌਜਵਾਨ ਆਏ ਅਤੇ ਸ਼ਰੇਆਮ ਜੁਗਰਾਜ ਸਿੰਘ ਨਾਮ ਦੇ ਨੌਜਵਾਨ 'ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉੱਥੇ ਹੀ ਤਿੰਨ ਅਣਪਛਾਤੇ ਨੌਜਵਾਨ ਵਲੋਂ ਗੋਲੀਆਂ ਚਲਾਉਣ ਕਰਕੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।