ਪੰਜਾਬ ਦੇ ਵਿਗੜੇ ਹਾਲਾਤ ! ਹਾਈਵੇ 'ਤੇ ਰਾਹ ਪੁੱਛਣ ਦੇ ਬਹਾਨੇ ਰੋਕ ਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ, ਸੋਸ਼ਲ ਮੀਡੀਆ 'ਤੇ ਗੈਂਗਸਟਰ ਨੇ ਥਾਪੜੀ ਹਿੱਕ
ਨੌਸ਼ਹਿਰਾ ਪੰਨੂਆਂ ਬੱਸ ਸਟੈਂਡ ਤੋਂ ਆ ਰਹੇ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਹੈਪੀ ਨੂੰ ਰਸਤਾ ਪੁੱਛਣ ਦੇ ਬਹਾਨੇ ਰੋਕਿਆ ਤੇ ਫਿਰ ਉਸ 'ਤੇ ਛੇ ਗੋਲੀਆਂ ਚਲਾਈਆਂ। ਚਾਰ ਗੋਲੀਆਂ ਲੱਗਣ ਤੋਂ ਬਾਅਦ ਸੜਕ 'ਤੇ ਖੂਨ ਨਾਲ ਲੱਥਪੱਥ ਡਿੱਗਣ ਵਾਲੇ ਹੈਪੀ ਨੂੰ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

Crime News: ਜੰਮੂ-ਕਸ਼ਮੀਰ-ਰਾਜਸਥਾਨ ਰਾਸ਼ਟਰੀ ਰਾਜਮਾਰਗ 'ਤੇ ਨੌਸ਼ਹਿਰਾ ਪੰਨੂਆਂ ਕਸਬੇ ਦੇ ਬੱਸ ਸਟੈਂਡ 'ਤੇ ਪਾਵਰਕਾਮ ਕਰਮਚਾਰੀ ਨਿਸ਼ਾਨ ਸਿੰਘ ਹੈਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਰਹਾਲੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਨੌਸ਼ਹਿਰਾ ਪੰਨੂਆਂ ਕਸਬੇ ਦਾ ਰਹਿਣ ਵਾਲਾ ਗੁਰਮੀਤ ਸਿੰਘ ਪਾਵਰਕਾਮ ਵਿੱਚ ਕੰਮ ਕਰਦਾ ਸੀ। ਉਸਦੀ ਮੌਤ ਤੋਂ ਬਾਅਦ ਉਸਦੇ ਪੁੱਤਰ ਨਿਸ਼ਾਨ ਸਿੰਘ ਹੈਪੀ (26) ਨੂੰ ਨੌਕਰੀ ਮਿਲ ਗਈ। ਹੈਪੀ ਅੰਮ੍ਰਿਤਸਰ ਸਥਿਤ ਪਾਵਰਕਾਮ ਵਿੱਚ ਸਬ-ਸਟੇਸ਼ਨ ਆਪਰੇਟਰ ਵਜੋਂ ਕੰਮ ਕਰਦਾ ਸੀ। ਹੈਪੀ ਐਤਵਾਰ ਰਾਤ ਲਗਭਗ 7.40 ਵਜੇ ਡਿਊਟੀ ਤੋਂ ਘਰ ਵਾਪਸ ਆ ਰਿਹਾ ਸੀ।
ਨੌਸ਼ਹਿਰਾ ਪੰਨੂਆਂ ਬੱਸ ਸਟੈਂਡ ਤੋਂ ਆ ਰਹੇ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਹੈਪੀ ਨੂੰ ਰਸਤਾ ਪੁੱਛਣ ਦੇ ਬਹਾਨੇ ਰੋਕਿਆ ਤੇ ਫਿਰ ਉਸ 'ਤੇ ਛੇ ਗੋਲੀਆਂ ਚਲਾਈਆਂ। ਚਾਰ ਗੋਲੀਆਂ ਲੱਗਣ ਤੋਂ ਬਾਅਦ ਸੜਕ 'ਤੇ ਖੂਨ ਨਾਲ ਲੱਥਪੱਥ ਡਿੱਗਣ ਵਾਲੇ ਹੈਪੀ ਨੂੰ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਹਰੀਕੇ ਦੇ ਸਾਥੀ ਸੱਤਾ ਨੌਸ਼ਹਿਰਾ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਗੋਪੀ ਨੰਬਰਦਾਰ ਤੇ ਹੈਪੀ ਨੇ ਸਾਡੇ ਭਰਾ ਸੁਖਵਿੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਸੀ। ਸੱਤਾ ਨੇ ਕਿਹਾ ਕਿ ਉਹ ਲੋਕਾਂ ਨੂੰ ਧਮਕੀ ਦੇ ਕੇ ਸਾਡੇ ਨਾਮ 'ਤੇ ਪੈਸੇ ਵਸੂਲਦਾ ਸੀ। ਸਾਡਾ ਨਾਮ ਬਦਨਾਮ ਕਰਨ ਵਾਲਿਆਂ ਦਾ ਇਹੀ ਹਸ਼ਰ ਹੋਵੇਗਾ।
ਐਸਐਸਪੀ ਡਾ. ਰਵਜੋਤ ਗਰੇਵਾਲ ਦਾ ਕਹਿਣਾ ਹੈ ਕਿ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਸਰਹਾਲੀ ਥਾਣੇ ਵਿੱਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















