ਪੜਚੋਲ ਕਰੋ
Advertisement
Amritsar News: ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ 'ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
Yuva Sangam: ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ 'ਤੇ ਆਈ 51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ...
Yuva Sangam: ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ 'ਤੇ ਆਈ 51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਆਯੋਜਿਤ ਆਪਣੇ ਦੌਰੇ ਅਧੀਨ ਬਠਿੰਡਾ, ਫਿਰੋਜ਼ਪੁਰ, ਅਤੇ ਅੰਮ੍ਰਿਤਸਰ ਦੀ ਯਾਤਰਾ ਦੌਰਾਨ ਸਿੱਖ ਧਰਮ ਦੇ ਸ਼ਾਨਦਾਰ ਇਤਿਹਾਸ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਜਾਣਿਆ।
ਝਾਰਖੰਡ ਦੇ ਵਿਦਿਆਰਥੀ ਨੁਮਾਇੰਦੇ 9 ਮਾਰਚ, 2024 ਦੀ ਸਵੇਰ ਨੂੰ ਪੰਜਾਬ ਪਹੁੰਚੇ। ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਪਹੁੰਚਣ 'ਤੇ ਝਾਰਖੰਡ ਦੇ ਨੌਜਵਾਨ ਡੈਲੀਗੇਟਾਂ ਦਾ ਵਾਈਸ ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਪਰਿਵਾਰ ਵੱਲੋਂ ਰਵਾਇਤੀ ਪੰਜਾਬੀ ਸੰਗੀਤ ਨਾਲ ਸਵਾਗਤ ਕੀਤਾ ਗਿਆ। ਯਾਤਰਾ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਇਤਿਹਾਸਕ ਕਿਲਾ ਮੁਬਾਰਕ ਅਤੇ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ। ਅਗਲੇ ਦਿਨ ਯੁਵਾ ਸੰਗਮ ਝਾਰਖੰਡ ਦੇ ਨੁਮਾਇੰਦਿਆਂ ਨੇ ਕੌਮੀ ਸ਼ਹੀਦੀ ਸਮਾਰਕ, ਹੁਸੈਨੀਵਾਲਾ ਬਾਰਡਰ ਵਿਖੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦੌਰੇ ਦੇ ਤੀਜੇ ਦਿਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੇ ਜਲਿਆਂਵਾਲਾ ਬਾਗ਼ ਦਾ ਦੌਰਾ ਕੀਤਾ ਅਤੇ ਅਜ਼ਾਦੀ ਘੁਲਾਟੀਆਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼ਾਮ ਨੂੰ ਝਾਰਖੰਡ ਦੇ ਵਿਦਿਆਰਥੀਆਂ ਨੇ ਅਟਾਰੀ-ਵਾਹਗਾ ਸਰਹੱਦ ਦੀ ਯਾਤਰਾ ਕੀਤੀ ਅਤੇ ਰੀਟ੍ਰੀਟ ਸੈਰੇਮਨੀ ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ ਝਾਰਖੰਡ ਦੇ ਨੌਜਵਾਨ ਨੁਮਾਇੰਦਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਬਾਰੇ ਜਾਣੂ ਕਰਵਾਇਆ ਗਿਆ।
ਆਪਣੇ ਤਿੰਨ ਦਿਨਾਂ ਦੌਰੇ ਦੌਰਾਨ, ਨੌਜਵਾਨਾਂ ਨੂੰ ਬ੍ਰਿਗੇਡੀਅਰ ਪਵਨ ਬਜਾਜ, ਸੇਵਾਮੁਕਤ, ਡੀਆਈਜੀ, ਐਸਐਚਕਿਊ ਬੀਐਸਐਫ ਫ਼ਿਰੋਜ਼ਪੁਰ, ਅਤੇ ਬੀਐਸਐਫ ਅੰਮ੍ਰਿਤਸਰ ਸੈਕਟਰਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਡੀਆਈਜੀ ਨੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਆਉਣ ਵਾਲੇ ਤਿੰਨ ਦਿਨਾਂ ਵਿੱਚ ਝਾਰਖੰਡ ਦੇ ਨੌਜਵਾਨ ਨੁਮਾਇੰਦੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ; ਸਪੋਰਟਸ ਅਥਾਰਟੀ ਆਫ਼ ਇੰਡੀਆ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ - ਪਟਿਆਲਾ; ਰੌਕ ਗਾਰਡਨ, ਚੰਡੀਗੜ੍ਹ ਸਮੇਤ ਪੰਜਾਬ ਦੇ ਹੋਰ ਧਾਰਮਿਕ ਅਤੇ ਸੈਰ ਸਪਾਟਾ ਸਥਾਨਾਂ ਦਾ ਦੌਰਾ ਕਰਨਗੇ।
ਯੁਵਾ ਸੰਗਮ ਪੜਾਅ 4 ਪ੍ਰੋਗਰਾਮ ਦੀ ਇਹ ਯੋਜਨਾ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਦੁਆਰਾ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਜਿਵੇਂ ਕਿ ਸੱਭਿਆਚਾਰ, ਸੈਰ-ਸਪਾਟਾ, ਰੇਲਵੇ, ਸੂਚਨਾ ਅਤੇ ਪ੍ਰਸਾਰਣ, ਯੁਵਾ ਮਾਮਲੇ ਅਤੇ ਖੇਡ, ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੇ ਤਹਿਤ, ਪੰਜਾਬ ਕੇਂਦਰੀ ਯੂਨੀਵਰਸਿਟੀ ਪੰਜਾਬ ਸੂਬੇ ਦੇ ਨੋਡਲ ਸੰਸਥਾ ਵਜੋਂ ਝਾਰਖੰਡ ਦੇ ਨੌਜਵਾਨਾਂ ਦੇ ਸਮੂਹ ਦੀ ਮਹਿਮਾਨ ਨਿਵਾਜ਼ੀ ਅਤੇ ਯਾਤਰਾ ਦੇ ਪ੍ਰਬੰਧਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਖ਼ਬਰਾਂ
ਦੇਸ਼
Advertisement