Mann Govt: 'ਆਪ' ਦੇ ਰਾਜ 'ਚ ਖਡੂਰ ਸਾਹਿਬ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ: ਬ੍ਰਹਮਪੁਰਾ
Zero Development in Khadoor Sahib: ਬ੍ਰਹਮਪੁਰਾ ਨੇ ਦੱਸਿਆ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਖਡੂਰ ਸਾਹਿਬ ਹਲਕੇ ਵਿੱਚ ਇੱਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਮੌਜੂਦਾ ਵਿਧਾਇਕ ਦਾ ਨਾਂ ਲਏ ਬਿੰਨਾਂ, ਜੋ ਕਿ ਵਿਕਾਸ
Zero Development in Khadoor Sahib: ਤਰਨ ਤਾਰਨ - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਨੌਰੰਗਾਬਾਦ ਵਿਖੇ ਕੁਲਦੀਪ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨਾ ਹੈ।
ਬ੍ਰਹਮਪੁਰਾ ਨੇ ਆਪਣੇ ਸੰਬੋਧਨ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਕਾਰਜਾਂ ਦਾ ਝੂਠਾ ਸਿਹਰਾ ਲੈਣ ਲਈ 'ਆਪ' ਦੀ ਸਖ਼ਤ ਆਲੋਚਨਾ ਕੀਤੀ। ਫੰਡਾਂ ਦੀ ਦੁਰਵਰਤੋਂ ਅਤੇ ਮੌਜੂਦਾ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੇ ਗੁੰਮਰਾਹਕੁੰਨ ਦਾਅਵਿਆਂ ਦੀ ਨਿਖੇਧੀ ਕਰਦਿਆਂ ਇਸ ਗੱਲ ਦੀ ਭਵਿੱਖਬਾਣੀ ਕੀਤੀ ਕਿ ਲੋਕ ਆਉਣ ਵਾਲੇ ਸਮੇਂ 'ਚ ਅਜਿਹੀਆਂ ਚਾਲਾਂ ਨਾਲ ਧੋਖੇ ਵਿੱਚ ਨਹੀਂ ਆਉਣਗੇ।
ਬ੍ਰਹਮਪੁਰਾ ਨੇ ਦੱਸਿਆ ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਖਡੂਰ ਸਾਹਿਬ ਹਲਕੇ ਵਿੱਚ ਇੱਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਮੌਜੂਦਾ ਵਿਧਾਇਕ ਦਾ ਨਾਂ ਲਏ ਬਿੰਨਾਂ, ਜੋ ਕਿ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਦਾ ਸਾਰਾ ਕ੍ਰੇਡਿਟ ਸੂਬਾ ਸਰਕਾਰ 'ਤੇ ਪਾਇਆ ਜਾ ਰਿਹਾ ਹੈ। ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ਼ ਬਣਾ ਰਹੀ ਹੈ ਅਤੇ ਲੋਕ ਭਵਿੱਖ ਵਿੱਚ ਮੁੜ ਮੂਰਖ਼ ਨਹੀਂ ਬਣਨਗੇ।
ਇਸ ਤੋਂ ਇਲਾਵਾ ਬ੍ਰਹਮਪੁਰਾ ਨੇ ਭਗਵੰਤ ਮਾਨ 'ਤੇ ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਦੇ ਵਾਅਦੇ ਪੂਰੇ ਨਾ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਮੁੱਖ ਮੰਤਰੀ ਦੇ ਪਰਿਵਾਰ ਵੱਲੋਂ ਵੀ.ਆਈ.ਪੀ ਕਲਚਰ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਹੀ ਪਰਿਵਾਰ ਨਾਲ ਪੰਜਾਬ ਪੁਲਿਸ ਕਰਮੀਆਂ ਸਮੇਤ ਪਾਇਲਟ ਵਾਹਨਾਂ ਦੇ ਕਾਫ਼ਲਿਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿੰਨ੍ਹਾਂ ਕੋਲ ਅਜਿਹਾ ਕਰਨ ਲਈ ਕੋਈ ਸਵਿਧਾਨਕ ਹੱਕ ਨਹੀਂ ਹੈ। ਉਨ੍ਹਾਂ ਨੇ ਪੰਜਾਬ ਦੀ ਬਦਕਿਸਮਤੀ 'ਤੇ ਅਫਸੋਸ ਜ਼ਾਹਰ ਕੀਤਾ, ਜਿੱਥੇ ਨਾਗਰਿਕ ਆਪਣੇ ਮੁੱਖ ਮੰਤਰੀ ਦਾ ਅਸਲ ਕਿਰਦਾਰ ਦੂਜੇ ਰਾਜਾਂ ਦੇ ਲੋਕਾਂ ਨੂੰ ਨਹੀਂ ਬਿਆਨ ਵੀ ਨਹੀਂ ਕਰ ਸਕਦੇ।
ਬ੍ਰਹਮਪੁਰਾ ਨੇ ਦੋਸ਼ ਲਾਇਆ ਪੰਜਾਬ ਦੇ ਲੋਕ ਬਹੁਤ ਵੱਡੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ, ਜਿਸ ਦੀ ਦੁਰਵਰਤੋਂ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦੂਜੇ ਰਾਜਾਂ ਵਿੱਚ ਪਾਰਟੀ ਪ੍ਰਚਾਰ ਲਈ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੇਗੀ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਵਾਅਦਿਆਂ ਨਾਲ ਮੂਰਖ਼ ਬਣਾਇਆ ਹੈ।
ਬ੍ਰਹਮਪੁਰਾ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੇ ਤਰੱਕੀ ਕੀਤੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਮਹੱਤਵਪੂਰਨ ਵਿਕਾਸ ਨੂੰ ਉਜਾਗਰ ਕੀਤਾ। ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਮਜ਼ਬੂਤ ਹੋ ਸਕਦਾ ਹੈ, ਜਿੰਨਾਂ ਕੋਲ ਸਰਕਾਰ ਚਲਾਉਣ ਅਤੇ ਪ੍ਰਸ਼ਾਸਨ 'ਤੇ ਮਜ਼ਬੂਤ ਪਕੜ ਰੱਖਣ ਲਈ ਆਪਣੇ ਪਿਤਾ, ਦਿੱਗਜ ਸਿਆਸਤਦਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੀ ਯੋਗਤਾ ਅਤੇ ਗੁਣ ਹਨ।