![ABP Premium](https://cdn.abplive.com/imagebank/Premium-ad-Icon.png)
Ludhiana: ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ
Crime News: ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਲੁਧਿਆਣਾ ਦੇ ਰਹਿਣ ਵਾਲੇ ਵਰੁਨ ਸੂਰੀ ਤੇ ਅਮਨਦੀਪ ਸਿੰਘ ਖੁਰਾਣਾ ਨੂੰ ਗ੍ਰਿਫਤਾਰ ਕੀਤਾ ਸੀ।
![Ludhiana: ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ arms supply from rajasthan to punjab police police arrest accused Ludhiana: ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ](https://feeds.abplive.com/onecms/images/uploaded-images/2023/04/05/2b0b968a7488bce777028f20c48c3b1a1680684216581469_original.jpg?impolicy=abp_cdn&imwidth=1200&height=675)
Ludhiana News: ਪੰਜਾਬ ਅੰਦਰ ਹਥਿਆਰ ਸਪਲਾਈ ਕਰਨ ਵਾਲੇ ਇੱਕ ਨੌਜਵਾਨ ਨੂੰ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ। ਇਹ ਨੌਜਵਾਨ ਰਾਜਸਥਾਨ ਦੇ ਗੰਗਾਨਗਰ ਦਾ ਰਹਿਣ ਵਾਲਾ ਹੈ। ਇਸ ਕੋਲੋਂ ਹਥਿਆਰ ਖਰੀਦਣ ਵਾਲੇ ਲੁਧਿਆਣਾ ਦੇ ਦੋ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਪਿਸਤੌਲ, 44 ਜਿੰਦਾ ਰੌਂਦ ਤੇ ਇੱਕ ਫਾਰਚੂਨਰ ਗੱਡੀ ਬਰਾਮਦ ਕੀਤੀ।
ਇਹ ਵੀ ਪੜ੍ਹੋ: ਆਵਾਰਾ ਕੁੱਤਿਆਂ ਦਾ ਕਹਿਰ! ਜਲੰਧਰ ਤੋਂ ਆਈ ਦਿਲ ਦਹਿਲਾਉਣ ਵਾਲੀ ਵੀਡੀਓ
ਇਸ ਬਾਰੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਲੁਧਿਆਣਾ ਦੇ ਰਹਿਣ ਵਾਲੇ ਵਰੁਨ ਸੂਰੀ ਤੇ ਅਮਨਦੀਪ ਸਿੰਘ ਖੁਰਾਣਾ ਨੂੰ ਗ੍ਰਿਫਤਾਰ ਕੀਤਾ ਸੀ। ਇਹ ਦੋਵੇਂ ਫਾਰਚੂਨਰ ਗੱਡੀ ਵਿੱਚ ਜਾ ਰਹੇ ਸੀ। ਵਰੁਨ ਕੋਲੋਂ 32 ਬੋਰ ਦਾ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਸੀ। ਅਮਨਦੀਪ ਖੁਰਾਣਾ ਕੋਲੋਂ 2 ਜਿੰਦਾ ਕਾਰਤੂਸ ਮਿਲੇ ਸੀ।
ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਇਹ ਦੋਵੇਂ ਨਾਜਾਇਜ ਅਸਲਾ ਰਾਜਸਥਾਨ ਦੇ ਗੰਗਾ ਨਗਰ ਜਿਲ੍ਹੇ ਵਿੱਚ ਰਹਿਣ ਵਾਲੇ ਦੀਪਕ ਕੁਮਾਰ ਦੀਪੂ ਕੋਲੋਂ ਲੈ ਕੇ ਆਏ ਸੀ। ਇਸ ਤੋਂ ਬਾਅਦ ਪੁਲਿਸ ਨੇ ਦੀਪੂ ਨੂੰ ਇਸ ਮਾਮਲੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ। ਦੀਪੂ ਕੋਲੋਂ ਦੋ ਪਿਸਤੌਲ ਤੇ 40 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਮਾਮਲੇ ਵਿੱਚ ਵਰੁਨ ਸੂਰੀ ਤੇ ਅਮਨਦੀਪ ਖੁਰਾਣਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਦਕਿ ਦੀਪੂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)