Jalandhar News: ਜਲੰਧਰ ਜ਼ਿਲ੍ਹੇ ਦੇ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰਹਿਣਗੇ। ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ। ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।


ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ 'ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ।


ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਜਲੰਧਰ ਵਾਸੀ ‘ਆਪ’ ਨੂੰ ਇਕਤਰਫਾ ਜਿੱਤ ਦੇ ਕੇ ਇਤਿਹਾਸ ਸਿਰਜਣਗੇ। 


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਜਲੰਧਰ ਜ਼ਿਮਨੀ ਚੋਣ ਲਈ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸ਼ਹਿਰ ਦੇ ਵੱਖ-ਵੱਖ ਹਲਕਿਆਂ (ਉੱਤਰੀ, ਪੱਛਮੀ, ਸੈਂਟਰਲ ਤੇ ਕੈਂਟ) 'ਚ ਚੋਣ ਪ੍ਰਚਾਰ ਕੀਤਾ...ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਲੰਧਰ ਦੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ ਤੇ ਮੈਨੂੰ ਉਮੀਦ ਹੈ ਕਿ ਇਸ ਵਾਰ ਜਲੰਧਰ ਵਾਸੀ ‘ਆਪ’ ਨੂੰ ਇਕਤਰਫਾ ਜਿੱਤ ਦੇਕੇ ਇਤਿਹਾਸ ਸਿਰਜਣਗੇ...।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।